ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਕੀਤੀ CM ਭਗਵੰਤ ਮਾਨ ਨਾਲ ਮੁਲਾਕਾਤ
ਹਲਕੇ ਦੇ ਵਿਕਾਸ ਕਾਰਜ ਸਬੰਧੀ ਕੀਤੀ ਵਿਚਾਰ-ਚਰਚਾ
CM Bhagwant Mann and MLA Labh Singh Ugoke
ਚੰਡੀਗੜ੍ਹ : ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਦੌਰਾਨ ਉਨ੍ਹਾਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਚਰਚਾ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਵਿਧਾਇਕ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਹਲਕੇ 'ਚ ਕੋਈ ਵੀ ਸਮੱਸਿਆ ਨਹੀਂ ਆਉਣ ਦੇਣਗੇ।