Lok Sabha Elections: ਪੰਜਾਬ ਕਾਂਗਰਸ ਨੂੰ ਝਟਕਾ! ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ

ਏਜੰਸੀ

ਖ਼ਬਰਾਂ, ਰਾਜਨੀਤੀ

2009 ’ਚ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਕੇਪੀ

Mohinder Singh Kaypee switch to Akali Dal

Lok Sabha Elections: ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਪਰ ਕੋਈ ਸਹਿਮਤੀ ਨਹੀਂ ਬਣੇ। ਇਸ ਮਗਰੋਂ ਮਹਿੰਦਰ ਸਿੰਘ ਕੇਪੀ ਨੇ ਅੱਜ ਸਵੇਰੇ ਕਿਹਾ ਸੀ ਕਿ ਉਹ ਅਕਾਲੀ ਦਲ ਵਿਚ ਜਾ ਰਹੇ ਹਨ।

ਉਨ੍ਹਾਂ ਕਿਹਾ, “ਮੈਂ ਪਾਰਟੀ ਨਹੀਂ ਛੱਡ ਰਿਹਾ ਸਗੋਂ ਪਾਰਟੀ ਨੇ ਮੈਨੂੰ ਕੱਢਿਆ ਹੈ। 2022 ਵਿਧਾਨ ਸਭਾ ਚੋਣਾਂ ਸਮੇਂ ਪਾਰਟੀ ਨੇ ਮੇਰੇ ਨਾਲ ਗਲਤ ਕੀਤਾ ਸੀ। ਚਰਨਜੀਤ ਸਿੰਘ ਚੰਨੀ ਮੇਰੇ ਰਿਸ਼ਤੇਦਾਰ ਹਨ ਪਰ ਇਥੇ ਗੱਲ ਰਿਸ਼ਤੇਦਾਰੀ ਦੀ ਨਹੀਂ ਸਗੋਂ ਰਾਜਨੀਤੀ ਦੀ ਹੈ”।

ਮਹਿੰਦਰ ਸਿੰਘ ਕੇਪੀ ਦਾ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੇ ਪਾਰਟੀ ਵਿਚ ਸਵਾਗਤ ਕੀਤਾ। ਅਕਾਲੀ ਦਲ ਵਿਚ ਸ਼ਾਮਲ ਹੋਣ ਮਗਰੋਂ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਅਪਣੀ ਪਾਰਟੀ ਹੈ, ਜਦੋਂ ਤਕ ਅਕਾਲੀ ਦਲ ਮਜ਼ਬੂਤ ਨਹੀਂ ਹੋਵੇਗਾ, ਉਦੋਂ ਤਕ ਪੰਜਾਬ ਦੇ ਮਸਲੇ ਹੱਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਿਚ ਅਕਾਲੀ ਦਲ ਨੇ ਅਹਿਮ ਯੋਗਦਾਨ ਪਾਇਆ ਹੈ।

ਦੱਸ ਦੇਈਏ ਕਿ ਮਹਿੰਦਰ ਸਿੰਘ ਦਾ ਕੇਪੀ ਜਲੰਧਰ ਅਤੇ ਹੁਸ਼ਿਆਰਪੁਰ ਦੇ ਦਲਿਤ ਭਾਈਚਾਰੇ ਵਿਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਚੰਨੀ ਦੇ ਕਰੀਬੀ ਵੀ ਮੰਨੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਹਾਲ ਹੀ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ। ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।

ਮਹਿੰਦਰ ਸਿੰਘ ਕੇਪੀ 2009 'ਚ ਕਾਂਗਰਸ ਦੀ ਟਿਕਟ 'ਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਕਾਂਗਰਸ ਨੇ 2014 'ਚ ਹੁਸ਼ਿਆਰਪੁਰ ਤੋਂ ਕੇਪੀ ਨੂੰ ਉਤਾਰਿਆ ਸੀ, ਜਿਥੇ ਉਨ੍ਹਾਂ ਨੂੰ ਹਾਰ ਮੰਨਣੀ ਪਈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਰਿਸ਼ਤੇਦਾਰ ਹਨ। ਕੇਪੀ ਪੰਜਾਬ ਵਿਚ ਇਕ ਸ਼ਾਂਤ ਨੇਤਾ ਵਜੋਂ ਜਾਣੇ ਜਾਂਦੇ ਹਨ।

(For more Punjabi news apart from Mohinder Singh Kaypee switch to Akali Dal , stay tuned to Rozana Spokesman)