ਭਾਜਪਾ ਨੇ ਮੈਨੂੰ ਆਪਣੀ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ- ਮਨੀਸ਼ ਸਿਸੋਦੀਆ

ਏਜੰਸੀ

ਖ਼ਬਰਾਂ, ਰਾਜਨੀਤੀ

ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਉਹਨਾਂ ਨੂੰ 'ਆਪ' ਤੋੜ ਕੇ ਭਾਜਪਾ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ।

Manish Sisodia Claims Message From BJP



ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਨਵੀਂ ਸ਼ਰਾਬ ਨੀਤੀ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਘੇਰੇ 'ਚ ਆਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਉਹਨਾਂ ਨੂੰ 'ਆਪ' ਤੋੜ ਕੇ ਭਾਜਪਾ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ।

Tweet

ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੇਰੇ ਕੋਲ ਭਾਜਪਾ ਦਾ ਸੰਦੇਸ਼ ਆਇਆ ਹੈ ਕਿ ਤੁਸੀਂ ਭਾਜਪਾ 'ਚ ਸ਼ਾਮਲ ਹੋ ਜਾਓ ਅਤੇ ਸੀਬੀਆਈ ਈਡੀ ਦੇ ਸਾਰੇ ਕੇਸ ਬੰਦ ਕਰਵਾ ਲਓ। ਭਾਜਪਾ ਨੂੰ ਮੇਰਾ ਜਵਾਬ ਹੈ ਕਿ ਮੈਂ ਮਹਾਰਾਣਾ ਪ੍ਰਤਾਪ ਦਾ ਵੰਸ਼ਜ ਹਾਂ, ਮੈਂ ਰਾਜਪੂਤ ਹਾਂ। ਮੈਂ ਆਪਣਾ ਸਿਰ ਕਟਵਾ ਲਵਾਂਗਾ ਪਰ ਭ੍ਰਿਸ਼ਟ-ਸਾਜ਼ਿਸ਼ੀਆਂ ਅੱਗੇ ਨਹੀਂ ਝੁਕਾਂਗਾ।

Manish Sisodia

ਇਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਸ਼ਰਾਬ ਘੁਟਾਲੇ ਨੂੰ ਲੈ ਕੇ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਮਨੀਸ਼ ਸਿਸੋਦੀਆ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ।