ਸੁਪਰੀਮ ਕੋਰਟ ਨੇ ਯੂ.ਪੀ. ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਨਵੰਬਰ 1984 ਦੌਰਾਨ ਉਤਰ ਪ੍ਰਦੇਸ਼ ਦੇ ਕਾਨਪੁਰ ਵਿਖੇ ਹੋਏ ਸਿੱਖ ਕਤਲੇਆਮ ਵਿਚ ਮਾਰੇ ਗਏ 127 ਸਿੱਖਾਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਇਨਸਾਫ਼ ਤੇ ਦੋਸ਼ੀਆਂ ਨੂੰ..
ਨਵੀਂ ਦਿੱਲੀ, 17 ਅਗੱਸਤ (ਸੁਖਰਾਜ ਸਿੰਘ): ਨਵੰਬਰ 1984 ਦੌਰਾਨ ਉਤਰ ਪ੍ਰਦੇਸ਼ ਦੇ ਕਾਨਪੁਰ ਵਿਖੇ ਹੋਏ ਸਿੱਖ ਕਤਲੇਆਮ ਵਿਚ ਮਾਰੇ ਗਏ 127 ਸਿੱਖਾਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਇਨਸਾਫ਼ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਕੁਲਦੀਪ ਸਿੰਘ ਭੋਗਲ ਅਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਦਾਖ਼ਲ ਕੀਤੀ ਹੋਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਯੂਪੀ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਅਦਾਲਤ ਵਿਚ ਅਖਿਲ ਭਾਰਤੀ ਦੰਗਾ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਅਪਣੇ ਵਕੀਲ ਪ੍ਰਸੁੰਨ ਕੁਮਾਰ ਦੇ ਨਾਲ ਪੇਸ਼ ਹੋਏ। ਜਥੇ. ਭੋਗਲ ਨੇ ਦਸਿਆ ਕਿ ਸੁਪਰੀਮ ਕੋਰਟ ਨੇ ਅਗਲੀ ਤਰੀਕ ਤੱਕ ਉਕਤ ਦੋਹਾਂ ਸਰਕਾਰਾਂ ਤੋਂ ਜਵਾਬ ਮੰਗਿਆ ਹੈ ਜਿਸ ਵਿਚ ਸਾਰੇ ਕੇਸਾਂ ਦੇ ਮੌਜੂਦਾ ਸਥਿਤੀ ਦੀ ਰੀਪੋਰਟ ਦੱਸਣ ਲਈ ਕਿਹਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ।