Lok Sabha Elections: ਬਠਿੰਡਾ ਸੀਟ ’ਤੇ ਪਿਛਲੀਆਂ 3 ਚੋਣਾਂ ਵਿਚ ਲਗਾਤਾਰ ਜਿੱਤਿਆ ਸ਼੍ਰੋਮਣੀ ਅਕਾਲੀ ਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਇਸ ਸੀਟ ਤੋਂ 3 ਵਾਰ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਬਣ ਚੁੱਕੇ ਹਨ।

Shiromani Akali Dal won consecutively in last 3 Lok Sabha Elections in Bathinda seat

Lok Sabha Elections:  2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਹਲਕਾ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਐਲਾਨਿਆ ਹੈ। ਬਠਿੰਡਾ ਨੂੰ ਪੰਜਾਬ ਦੀਆਂ ਸੱਭ ਤੋਂ ਹੌਟ ਸੀਟਾਂ ਵਿਚ ਗਿਣਿਆ ਜਾਂਦਾ ਹੈ। ਇਸ ਸੀਟ 'ਤੇ ਜ਼ਿਆਦਾਤਰ ਅਕਾਲੀ ਦਲ ਦਾ ਕਬਜ਼ਾ ਰਿਹਾ ਹੈ। ਇਸ ਸੀਟ ਤੋਂ 3 ਵਾਰ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਬਣ ਚੁੱਕੇ ਹਨ।

ਇਸ ਸੀਟ 'ਤੇ ਵੋਟਾਂ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਦੀਆਂ ਵੋਟਾਂ ਦਾ ਬਹੁਤ ਥੋੜ੍ਹਾ ਫਰਕ ਰਿਹਾ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿਚ ਜੇਕਰ ਬਠਿੰਡਾ ਸੀਟ ਤੋਂ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੂੰ ਟਿਕਟ ਦਿੰਦਾ ਹੈ ਤਾਂ ਉਨ੍ਹਾਂ ਦਾ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਵੇਗਾ। ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ।

ਪਿਛਲੀਆਂ 3 ਚੋਣਾਂ ਦੇ ਨਤੀਜੇ

ਪਿਛਲੀਆਂ 3 ਲੋਕ ਸਭਾ ਚੋਣਾਂ ਵਿਚ ਬਠਿੰਡਾ ਸੀਟ ਉਤੇ ਅਕਾਲੀ ਦਲ ਨੇ ਕਾਂਗਰਸ ਨੂੰ ਹਰਾਇਆ ਹੈ। 2019 ਦੀਆਂ ਚੋਣਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 21,772 ਵੋਟਾਂ ਦੇ ਫਰਕ ਨਾਲ ਹਰਾਇਆ। ਹਰਸਿਮਰਤ ਬਾਦਲ ਨੂੰ 41.52% ਅਤੇ ਰਾਜਾ ਵੜਿੰਗ ਨੂੰ 39.3% ਵੋਟਾਂ ਮਿਲੀਆਂ ਸਨ।

2014 ਵਿਚ ਅਕਾਲੀ ਦਲ ਦੇ ਹਰਸਿਮਰਤ ਬਾਦਲ ਨੇ ਕਾਂਗਰਸ ਦੇ ਮਨਪ੍ਰੀਤ ਬਾਦਲ ਨੂੰ 19,395 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਹਰਸਿਮਰਤ ਕੌਰ ਬਾਦਲ ਨੂੰ 43.73% ਅਤੇ ਮਨਪ੍ਰੀਤ ਬਾਦਲ ਨੂੰ 42.09% ਵੋਟਾਂ ਮਿਲੀਆਂ ਸਨ।

2009 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਹਰਸਿਮਰਤ ਬਾਦਲ ਨੇ 1,20,948 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਹਰਾਇਆ ਸੀ। ਬੀਬੀ ਬਾਦਲ ਨੂੰ 50.51% ਅਤੇ ਰਣਇੰਦਰ ਸਿੰਘ ਨੂੰ 38.97% ਵੋਟਾਂ ਮਿਲੀਆਂ ਸਨ।

(For more Punjabi news apart from Shiromani Akali Dal won consecutively in last 3 Lok Sabha Elections in Bathinda seat, stay tuned to Rozana Spokesman)