ਕਾਨੂੰਨ ਵਿਵਸਥਾ ਨੂੰ ਲੈ ਕੇ ਸਿੱਧੂ ਦਾ ਕੇਜਰੀਵਾਲ 'ਤੇ ਤੰਜ਼ - 'ਵਾਅਦਿਆਂ ਤੋਂ ਮੁਕਰ ਕੇ ਪੰਜਾਬ ਨਾਲ ਕੀਤਾ ਧੋਖ਼ਾ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਿਹਾ- ਹੁਣ ਬੇਫਿਕਰ ਹੋ ਕੇ ਹਿਮਾਚਲ ਪ੍ਰਦੇਸ਼ ਵਿਚ ਕਰ ਰਹੇ ਹੋ ਚੋਣ ਪ੍ਰਚਾਰ 

Sidhu targets Kejriwal over law and order

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।

ਇਸ ਬਾਰੇ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਆਪਣੀ ਨੀਂਦ ਤੋਂ ਬਾਹਰ ਆ ਜਾਓ।  ਤੁਸੀਂ ਆਪਣੇ ਵਾਅਦਿਆਂ ਤੋਂ ਮੁੱਕਰ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ਾ ਕੀਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਹਰ ਬਦਲਦੇ ਦਿਨ ਨਾਲ ਖ਼ੁਦਕੁਸ਼ੀਆਂ ਦਾ ਸਿਲਸਿਲਾ ਵੀ ਬੇਰੋਕ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੁਹਾਡੀਆਂ ਸਿਆਸੀ ਇੱਛਾਵਾਂ ਲਈ ਸਿਰਫ਼ ਇੱਕ ਕਦਮ ਸੀ ਅਤੇ ਹੁਣ ਤੁਸੀਂ ਬੇਫਿਕਰ ਹੋ ਕੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰ ਰਹੇ ਹੋ।