ਜਲੰਧਰ ਜ਼ਿਮਨੀ ਚੋਣ: ਕਾਂਗਰਸ ਨੂੰ ਅਲਵਿਦਾ ਆਖ 'ਆਪ' ਵਿਚ ਸ਼ਾਮਲ ਹੋਏ ਪਰਮਜੀਤ ਸਿੰਘ ਰਾਏਪੁਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
Paramjit singh raipur Joins AAP
ਜਲੰਧਰ: ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਵਿਚ ਕਾਂਗਰਸ ਨੂੰ ਝਟਕਾ ਲੱਗਿਆ ਹੈ। ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਦੇ ਕਰੀਬੀ ਪਰਮਜੀਤ ਸਿੰਘ ਰਾਏਪੁਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਭਾਰਤ ਨੇ ਸੂਡਾਨ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਸ਼ੁਰੂ ਕੀਤਾ Operation Kaveri
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਵੀ ਸਨ, ਜੋ ਅਕਾਲੀ ਦਲ ਤੋਂ ‘ਆਪ’ ਵਿਚ ਸ਼ਾਮਲ ਹੋਏ। ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਸਨ। ਸਾਲ 2020 ਵਿਚ ਉਹ ਬਾਦਲਾਂ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਅਕਾਲੀ ਦਲ ਤੋਂ ਆਏ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਚੋਣਾਂ ਵਿਚ ਸਮਰਥਨ ਦਿੱਤਾ ਸੀ।