Sohan Singh Thandal: ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਨ ਸਿੰਘ ਠੰਡਲ ਨੂੰ ਐਲਾਨਿਆ ਉਮੀਦਵਾਰ
Sohan Singh Thandal: ਅੱਜ ਹੀ ਹੋਏ ਸਨ ਭਾਜਪਾ ਵਿਚ ਸ਼ਾਮਲ
BJP announced Sohan Singh Thandal as candidate from Chabewal seat
BJP announced Sohan Singh Thandal as candidate from Chabewal seat: ਭਾਜਪਾ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਹੁਣ ਭਾਜਪਾ ਨੇ ਉਨ੍ਹਾਂ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
ਭਾਜਪਾ ਵੱਲੋਂ ਪਹਿਲਾਂ ਚੱਬੇਵਾਲ ਤੋਂ ਉਮੀਦਵਾਰ ਨਹੀਂ ਐਲਾਨਿਆ ਗਿਆ ਸੀ ਪਰ ਹੁਣ ਪਾਰਟੀ ਨੇ ਸੋਹਣ ਸਿੰਘ ਠੰਡਲ 'ਤੇ ਦਾਅ ਖੇਡਦੇ ਹੋਏ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ ਪਾਰਟੀ ਨੇ ਜ਼ਿਮਨੀ ਚੋਣ ਵਾਲੇ ਬਾਕੀ ਤਿੰਨ ਹਲਕਿਆਂ ਵਿਚ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।