Sohan Singh Thandal: ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਸੋਹਣ ਸਿੰਘ ਠੰਡਲ ਭਾਜਪਾ ਵਿਚ ਹੋਏ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

Sohan Singh Thandal: ਚੱਬੇਵਾਲ ਸੀਟ ਤੋਂ ਹੋ ਸਕਦੇ ਨੇ ਭਾਜਪਾ ਦੇ ਉਮੀਦਵਾਰ!

Sohan Singh Thandal joined BJP

Sohan Singh Thandal joined BJP: ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਲ ਹੋ ਗਏ।

ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਬੀਜੇਪੀ ਉਨ੍ਹਾਂ ਨੂੰ ਜ਼ਿਮਨੀ ਚੋਣਾਂ ਦਾ ਉਮੀਦਵਾਰ ਐਲਾਨ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪਾਸਾ ਵੱਟੀ ਚੁੱਪ ਬੈਠੇ ਸਨ। ਅੱਜ ਅਚਨਚੇਤ ਲਏ ਇਸ ਫੈਸਲੇ ਨਾਲ ਸਿਆਸਤ ਗਰਮਾ ਦਿੱਤੀ ਹੈ।