ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਭਾਜਪਾ ਬੁਲਾਰੇ ਨੇ ਦੱਸਿਆ ਅਫ਼ਵਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਆਰਪੀ ਸਿੰਘ ਨੇ ਕਿਹਾ: 2024 ਅਤੇ 2027 ਦੀਆਂ ਚੋਣਾਂ ਮੋਦੀ ਜੀ ਦੀ ਅਗਵਾਈ ਹੇਠ ਇਕੱਲੇ ਹੀ ਲੜਾਂਗੇ

BJP Leader RP Singh

 

ਜਲੰਧਰ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਵਿਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਭਾਜਪਾ ਅਤੇ ਅਕਾਲੀ ਦਲ ਇਕ ਵਾਰ ਫਿਰ ਗਠਜੋੜ ਕਰਨ ਦੀ ਤਿਆਰੀ ਕਰ ਰਹੇ ਹਨ। ਭਾਜਪਾ ਪੰਜਾਬ ਦੇ ਬੁਲਾਰੇ ਆਰਪੀ ਸਿੰਘ ਨੇ ਇਨ੍ਹਾਂ ਸਾਰੀਆਂ ਚਰਚਾਵਾਂ ਨੂੰ ਅਫਵਾਹ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ, ਸ਼ੁੱਕਰਵਾਰ ਨੂੰ ਹੋਵੇਗੀ ਸੁਣਵਾਈ

ਆਰਪੀ ਸਿੰਘ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਜ਼ਿਮਨੀ ਚੋਣ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਲੋਕਾਂ ਤੋਂ ਇਹ ਗੱਲ ਸੁਣੀ ਕਿ ਭਾਜਪਾ ਅਤੇ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨਗੇ, ਪਰ ਅਸੀਂ 2024 ਅਤੇ 2027 ਦੀਆਂ ਲੋਕਾਂ ਇਕੱਲੇ ਲੜਾਂਗੇ।

ਇਹ ਵੀ ਪੜ੍ਹੋ: ਪਾਕਿਸਤਾਨੀ ਫ਼ੌਜ ਨਹੀਂ ਕਰ ਸਕਦੀ ਭਾਰਤੀ ਫ਼ੌਜ ਦਾ ਮੁਕਾਬਲਾ : ਜਨਰਲ ਕਮਰ ਜਾਵੇਦ ਬਾਜਵਾ

ਆਰਪੀ ਸਿੰਘ ਨੇ ਕਿਹਾ ਕਿ ਉਹ ਇਸ ਗੱਲ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਭਾਜਪਾ 2024 ਅਤੇ 2027 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭਲਾਈ ਨੀਤੀਆਂ ਦੇ ਆਧਾਰ ’ਤੇ ਇਕੱਲੇ ਹੀ ਚੋਣ ਲੜੇਗੀ। ਭਾਜਪਾ ਦੇਸ਼ ਦੀ ਵੱਡੀ ਪਾਰਟੀ ਹੈ। ਦੇਸ਼ ਹਿੱਤ ਲਈ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, 'ਚਿੱਟੇ' ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਆਰਪੀਸਿੰਘ ਅਨੁਸਾਰ ਅੱਜ ਦੇਸ਼ ਦੀ ਅਰਥਵਿਵਸਥਾ ਦਿਨ-ਬ-ਦਿਨ ਬਿਹਤਰ ਹੋ ਰਹੀ ਹੈ। ਪੰਜਾਬ ਦੇ ਲੋਕ ਵੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰ ਆ ਰਹੇ ਹਨ। ਜਲੰਧਰ ਜ਼ਿਮਨੀ ਚੋਣ 'ਚ ਭਾਜਪਾ ਉਮੀਦਵਾਰ ਨੂੰ ਜਿਤਾ ਕੇ ਲੋਕ ਪੂਰੇ ਪੰਜਾਬ 'ਚ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ​​ਕਰਨ ਦਾ ਸੁਨੇਹਾ ਦੇਣਗੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਸ਼ਾਂਤੀ ਅਤੇ ਭਾਈਚਾਰੇ ਦੀ ਲੋੜ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਕ ਸਾਲ ਵਿਚ ਹੀ ਲੋਕ ਸਮਝ ਗਏ ਹਨ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਲਿਆ ਕੇ ਉਨ੍ਹਾਂ ਨੇ ਗਲਤੀ ਕੀਤੀ ਹੈ।