PM ਨਰਿੰਦਰ ਮੋਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਕੰਮ ਕਰ ਰਹੇ ਹਨ- ਓਡੀਸ਼ਾ ਦੇ CM ਨਵੀਨ ਪਟਨਾਇਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

'ਭਾਜਪਾ ਸਰਕਾਰ 'ਚ ਭ੍ਰਿਸ਼ਟਾਚਾਰ ਘਟਿਆ'

photo

 

ਭੁਵਨੇਸ਼ਵਰ: ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀਜੇਡੀ) ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ। ਨਵੀਨ ਪਟਨਾਇਕ ਨੇ ਕਿਹਾ ਕਿ ਪੀਐਮ ਮੋਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਕੰਮ ਕਰ ਰਹੇ ਹਨ। ਪਟਨਾਇਕ ਨੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇੱਥੇ ਆਯੋਜਿਤ ਓਡੀਸ਼ਾ ਲਿਟਰੇਚਰ ਫੈਸਟੀਵਲ ਦੇ ਸੈਸ਼ਨ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ: ਅਮਰੀਕੀ ਸਰਹੱਦ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਦੇ ਹੋਏ 8,900 ਪ੍ਰਵਾਸੀ ਗ੍ਰਿਫਤਾਰ 

ਨਰਿੰਦਰ ਮੋਦੀ ਸਰਕਾਰ ਨੂੰ '10 ਵਿੱਚੋਂ 8' ਦਰਜਾ ਦਿੰਦੇ ਹੋਏ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਕੇਂਦਰ ਦੀ ਵਿਦੇਸ਼ ਨੀਤੀ ਅਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਪਟਨਾਇਕ ਨੇ ਕਿਹਾ ਕਿ ਮੈਂ ਮੋਦੀ ਸਰਕਾਰ ਨੂੰ ਵਿਦੇਸ਼ ਨੀਤੀ ਅਤੇ ਹੋਰ ਕਈ ਮਾਮਲਿਆਂ 'ਚ ਕੀਤੇ ਕੰਮ ਕਾਰਨ 10 'ਚੋਂ 8 ਰੇਟਿੰਗ ਦਿੰਦਾ ਹਾਂ। ਇਸ ਤੋਂ ਇਲਾਵਾ ਇਸ (ਭਾਜਪਾ) ਸਰਕਾਰ ਵਿਚ ਭ੍ਰਿਸ਼ਟਾਚਾਰ ਵੀ ਘਟਿਆ ਹੈ।

ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਨੇ ਬੇਰਹਿਮੀ ਨਾਲ ਆਪਣੀ ਪਤਨੀ ਨੂੰ ਕੁੱਟਿਆ, ਵੀਡੀਓ ਵਾਇਰਲ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਸਵਾਲ ਦਾ ਜਵਾਬ ਦਿੰਦੇ ਹੋਏ ਪਟਨਾਇਕ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਬਹੁਤ ਮਹੱਤਵਪੂਰਨ ਕਦਮ ਹੈ। ਮੇਰੀ ਪਾਰਟੀ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕੀਤਾ ਹੈ। ਮੇਰੇ ਪਿਤਾ (ਸਾਬਕਾ ਮੁੱਖ ਮੰਤਰੀ ਬੀਜੂ ਪਟਨਾਇਕ) ਨੇ ਸਥਾਨਕ ਚੋਣਾਂ ਵਿਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਸਨ ਅਤੇ ਮੈਂ ਇਸਨੂੰ ਵਧਾ ਕੇ 50 ਫੀਸਦੀ ਕਰ ਦਿਤਾ।

ਪਟਨਾਇਕ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 2019 ਦੀਆਂ ਚੋਣਾਂ 'ਚ ਓਡੀਸ਼ਾ 'ਚ 33 ਫੀਸਦੀ ਲੋਕ ਸਭਾ ਸੀਟਾਂ 'ਤੇ ਮਹਿਲਾ ਉਮੀਦਵਾਰ ਖੜ੍ਹੇ ਕੀਤੇ ਸਨ। 'ਵਨ ਨੇਸ਼ਨ, ਵਨ ਇਲੈਕਸ਼ਨ' ਦਾ ਸਮਰਥਨ ਕਰਦੇ ਹੋਏ ਬੀਜੇਡੀ ਪ੍ਰਧਾਨ ਨੇ ਕਿਹਾ ਕਿ ਅਸੀਂ ਹਮੇਸ਼ਾ ਇਸ ਦਾ ਸਵਾਗਤ ਕੀਤਾ ਹੈ, ਅਸੀਂ ਇਸ ਲਈ ਤਿਆਰ ਹਾਂ।