ਵਿਧਾਨ ਸਭਾ ਚੋਣਾਂ : ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਲੜਨਗੇ ਚੋਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਲੰਬੀ ਵਿਖੇ ਕੀਤਾ ਉਨ੍ਹਾਂ ਦੇ ਦਫ਼ਤਰ ਦਾ ਉਦਘਾਟਨ 

Parkash Singh Badal

ਚੰਡੀਗੜ੍ਹ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਆਪਣੇ ਦਿੱਗਜ਼ ਆਗੂਆਂ ਨੂੰ ਪਹਿਲ ਦਿਤੀ ਜਾ ਰਹੀ ਹੈ ਪਰ ਇਨ੍ਹਾਂ ਸਭ ਦੇ ਵਿਚ ਅਜੇ ਤੱਕ ਇਹ ਸਾਫ ਨਹੀਂ ਹੋਇਆ ਸੀ ਕਿ ਇਸ ਵਾਰ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਚੋਣ ਮੈਦਾਨ ਵਿਚ ਆਉਣਗੇ ਜਾ ਨਹੀਂ।

ਹੁਣ ਇਸ ਬਾਰੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਪਸ਼ਟ ਕਰ ਦਿੱਤੋ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜਨ ਜਾ ਰਹੇ ਹਨ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ।

ਦੱਸ ਦਈਏ ਕਿ ਪਿਛਲੇ ਦਿਨੀਂ ਉਹ ਸਿਹਤ ਖਰਾਬ ਹੋਣ ਕਾਰਨ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖਲ ਵੀ ਰਹੇ ਸਨ ਅਤੇ ਹੁਣ ਛੁੱਟੀ ਮਿਲਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿਤੀ ਸੀ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਗੱਠਜੋੜ ਤਹਿਤ ਆਪਣੇ ਹਿੱਸੇ ਆਈਆਂ ਤਕਰੀਬਨ ਸਾਰੀਆਂ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ ਪਰ ਪ੍ਰਕਾਸ਼ ਬਾਦਲ ਦੇ ਚੋਣ ਲੜਨ ਬਾਰੇ ਅਜੇ ਸਪਸ਼ਟ ਨਹੀਂ ਸੀ।

ਪਿਛਲੇ ਦਿਨਾਂ ਤੋਂ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਭਖਾਈ ਹੋਈ ਸੀ। ਇਸ ਦੇ ਚਲਦਿਆਂ ਹੀ ਹੁਣ ਪਾਰਟੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਨਗੇ।