ਗੁਲਾਮ ਨਬੀ ਆਜ਼ਾਦ ਦੇ ਸਮਰਥਨ ’ਚ 5 ਹੋਰ ਕਾਂਗਰਸੀ ਆਗੂਆਂ ਨੇ ਦਿੱਤਾ ਅਸਤੀਫ਼ਾ
ਜੰਮੂ-ਕਸ਼ਮੀਰ ਕਾਂਗਰਸ ਦੇ ਕਈ ਨੇਤਾਵਾਂ ਨੇ ਉਹਨਾਂ ਦੇ ਅਸਤੀਫੇ 'ਤੇ ਦੁੱਖ ਜ਼ਾਹਰ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਤੋਂ ਬਾਅਦ ਜੰਮੂ-ਕਸ਼ਮੀਰ ਦੇ ਕਾਂਗਰਸੀ ਨੇਤਾਵਾਂ 'ਚ ਕਾਫੀ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਜੰਮੂ-ਕਸ਼ਮੀਰ ਕਾਂਗਰਸ ਦੇ ਕਈ ਨੇਤਾਵਾਂ ਨੇ ਉਹਨਾਂ ਦੇ ਅਸਤੀਫੇ 'ਤੇ ਦੁੱਖ ਜ਼ਾਹਰ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
Five Congress leaders resign in support of Ghulam Nabi Azad
ਹੁਣ ਤੱਕ ਦੀ ਜਾਣਕਾਰੀ ਮੁਤਾਬਕ ਜੀਐੱਮ ਸਰੂਰੀ, ਹਾਜੀ ਅਬਦੁਲ ਰਾਸ਼ਿਦ, ਮੁਹੰਮਦ ਅਮੀਨ ਭੱਟ, ਗੁਲਜ਼ਾਰ ਅਹਿਮਦ ਵਾਨੀ ਅਤੇ ਚੌਧਰੀ ਮੁਹੰਮਦ ਅਕਰਮ ਨੇ ਗੁਲਾਮ ਨਬੀ ਆਜ਼ਾਦ ਦੇ ਸਮਰਥਨ 'ਚ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
Ghulam Nabi Azad
ਦੱਸ ਦੇਈਏ ਕਿ ਗੁਲਾਮ ਨਬੀ ਆਜ਼ਾਦ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ। ਗੁਲਾਮ ਨਬੀ ਕਾਂਗਰਸ ਦੇ ਬਾਗੀ ਧੜੇ ਜੀ-23 ਦੇ ਮੈਂਬਰ ਸਨ। ਸੋਨੀਆ ਗਾਂਧੀ ਨੂੰ ਭੇਜੇ 5 ਪੰਨਿਆਂ ਦੇ ਅਸਤੀਫ਼ੇ ਵਿਚ ਉਹਨਾਂ ਨੇ ਰਾਹੁਲ ਗਾਂਧੀ ’ਤੇ ਵੀ ਹਮਲਾ ਬੋਲਿਆ ਹੈ। ਉਹਨਾਂ ਨੇ ਕਾਂਗਰਸ ਦੀ ਨਾਜ਼ੁਕ ਹਾਲਤ ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਲਈ ਰਾਹੁਲ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।