ਅਜੀਤ ਪਵਾਰ ਨੇ ਫਲੋਰ ਟੈਸਟ ਤੋਂ ਪਹਿਲਾਂ ਹੀ ਟੇਕੇ ਗੋਡੇ

ਏਜੰਸੀ

ਖ਼ਬਰਾਂ, ਰਾਜਨੀਤੀ

ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਸਹੁੰ ਚੁੱਕਣ ਤੋਂ ਤਿੰਨ ਦਿਨ ਬਾਅਦ ਹੀ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ।

Ajit Pawar Resigns as Deputy CM Day Before Trust Vote

ਮੁੰਬਈ: ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਸਹੁੰ ਚੁੱਕਣ ਤੋਂ ਤਿੰਨ ਦਿਨ ਬਾਅਦ ਹੀ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਸਥਾਨਕ ਮੀਡੀਆ ਰਿਪੋਰਟਸ ਅਨੁਸਾਰ ਅਜੀਤ ਨੇ ਦੇਵੇਂਦਰ ਫੜਨਵੀਸ ਨੂੰ ਆਪਣਾ ਅਸਤੀਫ਼ਾ ਦਿੱਤਾ ਹੈ। ਹਾਲਾਂਕਿ ਹਾਲੇ ਤੱਕ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਅੱਜ ਯਾਨੀ ਮੰਗਲਵਾਰ ਸ਼ਾਮ 3.30 ਵਜੇ ਦੇਵੇਂਦਰ ਫੜਨਵੀਸ ਨੇ ਪ੍ਰੈੱਸ ਕਾਨਫਰੰਸ ਕਰਨੀ ਹੈ। ਇਸ ਦੌਰਾਨ ਉਹ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਦੱਸ ਲਈਏ ਕਿ ਅੱਜ ਸਵੇਰ ਤੋਂ ਹੀ ਅਜੀਤ ਪਵਾਰ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਸੀ। ਅਜੀਤ ਪਵਾਰ ਦੀ ਸੁਪ੍ਰੀਆ ਸੁਲੇ ਦੇ ਪਤੀ ਸਦਾਨੰਦ ਨਾਲ ਮੁਲਾਕਾਤ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਇਸ ਤੋਂ ਪਹਿਲਾਂ ਮਹਾਰਾਸ਼ਟਰ ’ਚ ਸਰਕਾਰ ਗਠਨ ’ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਉਂਦਿਆਂ ਭਲਕੇ 27 ਨਵੰਬਰ ਨੂੰ ਫ਼ਲੋਰ ਟੈਸਟ ਕਰਵਾਉਣ ਦਾ ਆਦੇਸ਼ ਦਿੱਤਾ ਹੈ।

ਫ਼ਲੋਰ ਟੈਸਟ ਸ਼ਾਮ 5 ਵਜੇ ਤਕ ਹੋ ਜਾਵੇਗਾ। ਇਹ ਫ਼ਲੋਰ ਟੈਸਟ ਸ੍ਰੀਕੇਟ ਬੈਲਟ ਨਾਲ ਨਹੀਂ ਹੋਵੇਗਾ। ਫ਼ਲੋਟ ਟੈਸਟ ਦਾ ਲਾਈਵ ਪ੍ਰਸਾਰਣ  ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਸੰਸਦੀ ਪਰੰਪਰਾ 'ਚ ਅਦਾਲਤ ਦਖ਼ਲਅੰਦਾਜੀ ਨਹੀਂ ਕਰ ਸਕਦੀ। ਤਿੰਨ ਜੱਜਾਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਪ੍ਰੋਟੈਮ ਸਪੀਕਰ ਨਿਯੁਕਤ ਕਰ ਕੇ  ਸ਼ਾਮ 5 ਵਜੇ ਤਕ ਬਹੁਮਤ ਪ੍ਰਕਿਰਿਆ ਪੂਰੀ ਕੀਤੀ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।