ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ‘ਭਾਜਪਾ ਜ਼ਿੰਮੇਵਾਰ’- ਅਖਿਲੇਸ਼ ਯਾਦਵ

ਏਜੰਸੀ

ਖ਼ਬਰਾਂ, ਰਾਜਨੀਤੀ

ਅਖਿਲੇਸ਼ ਯਾਦਵ ਨੇ ਕਿਹਾ, ‘ਆਪਣੀ ਨੈਤਿਕ ਜ਼ਿੰਮੇਵਾਰੀ ਮੰਨਦਿਆਂ ਭਾਜਪਾ ਨੂੰ ਤੁਰੰਤ ਖੇਤੀਬਾੜੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ

Akhilesh Yadav

ਨਵੀਂ ਦਿੱਲੀ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਸਾਨ ਟਰੈਕਟਰ ਰੈਲੀ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਕਿਸਾਨਾਂ ਪ੍ਰਤੀ ਲਗਾਤਾਰ ਅਣਗਹਿਲੀ ਕਾਰਨ ਕਿਸਾਨਾਂ ਦੀ ਨਾਰਾਜ਼ਗੀ ਗੁੱਸੇ ਵਿਚ ਬਦਲ ਗਈ।

ਅਖਿਲੇਸ਼ ਯਾਦਵ ਨੇ ਟਵੀਟ ਕੀਤਾ, 'ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਲਗਾਤਾਰ ਅਣਗੌਲਿਆ ਕੀਤਾ, ਬੇਇੱਜ਼ਤ ਕੀਤਾ ਅਤੇ ਦੋਸ਼ ਲਾਇਆ। ਉਸ ਨੇ ਕਿਸਾਨਾਂ ਦੀ ਨਰਾਜ਼ਗੀ ਨੂੰ ਗੁੱਸੇ ਵਿਚ ਬਦਲਣ ਵਿਚ ਫੈਸਲਾਕੁੰਨ ਭੂਮਿਕਾ ਨਿਭਾਈ। ਹੁਣ ਜੋ ਹਾਲਾਤ ਪੈਦਾ ਬਣੇ ਹੋਏ ਹਨ, ਉਸ ਦੇ ਲਈ ਭਾਜਪਾ ਹੀ ਕਸੂਰਵਾਰ ਹੈ’।

ਉਹਨਾਂ ਅੱਗੇ ਲਿਖਿਆ, ‘ਭਾਜਪਾ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਮੰਨਦਿਆਂ ਤੁਰੰਤ ਖੇਤੀਬਾੜੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ’।