ਅਖਿਲੇਸ਼ ਯਾਦਵ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਵੱਡੀ ਸਾਜ਼ਿਸ਼ ਦਾ ਹਿੱਸਾ

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ: ਇਸ ਦਾ ਜਵਾਬ ਦਿੱਲੀ ਦੇ ਲੋਕ ਅਗਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਹਰਾ ਕੇ ਦੇਣਗੇ

Akhilesh yadav

 

ਲਖਨਊ: ਸੀਬੀਆਈ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੀ ਆਲੋਚਨਾ ਕਰਦਿਆਂ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਇਹ ਕਾਰਵਾਈ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਜ਼ਿਕਰ 'ਤੇ ਅਖਿਲੇਸ਼ ਯਾਦਵ ਨੇ ਕਿਹਾ, 'ਇੱਥੇ ਇਹ ਸਮਝਣਾ ਹੋਵੇਗਾ ਕਿ ਇਸ 'ਚ ਕੌਣ ਸ਼ਾਮਲ ਹੈ। ਇਹ ਇਕ ਵੱਡੀ ਸਾਜ਼ਿਸ਼ ਹੈ’। ਉਹਨਾਂ ਕਿਹਾ, 'ਸਾਰੇ ਵਿਰੋਧੀ ਨੇਤਾਵਾਂ ਖਿਲਾਫ਼ ਜਾਂਚ ਚੱਲ ਰਹੀ ਹੈ। ਇਨਕਮ ਟੈਕਸ ਵਿਭਾਗ, ਇਨਫੋਰਸਮੈਂਟ ਡਾਇਰੈਕਟੋਰੇਟ ਜਾਂ ਸੀਬੀਆਈ ਸਾਰੀਆਂ ਸੰਸਥਾਵਾਂ ਦੀ ਵਰਤੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਰਹੀ ਹੈ। ਜਨਤਾ ਇਹ ਦੇਖ ਰਹੀ ਹੈ’।

ਇਹ ਵੀ ਪੜ੍ਹੋ: ਰੈਗਿੰਗ ਤੋਂ ਤੰਗ ਆ ਕੇ ਮੈਡੀਕਲ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਚਾਰ ਦਿਨ ਬਾਅਦ ਹਸਪਤਾਲ ’ਚ ਮੌਤ 

ਸਪਾ ਮੁਖੀ ਨੇ ਦੋਸ਼ ਲਾਇਆ ਕਿ ਭਾਜਪਾ ਕੋਲ ਬੇਰੁਜ਼ਗਾਰੀ ਅਤੇ ਮਹਿੰਗਾਈ ਦਾ ਕੋਈ ਜਵਾਬ ਨਹੀਂ ਹੈ। ਜਿਸ ਤਰੀਕੇ ਨਾਲ ਦੇਸ਼ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ, ਸਰਕਾਰ ਕੋਲ ਇਸ ਦਾ ਵੀ ਕੋਈ ਜਵਾਬ ਨਹੀਂ ਹੈ। ਤੁਸੀਂ ਉੱਤਰ ਪ੍ਰਦੇਸ਼ ਵੱਲ ਹੀ ਦੇਖੋ। ਇੱਥੇ ਰਾਜਪਾਲ ਦੇ ਸੰਬੋਧਨ ਵਿਚ ਸੂਬੇ ਵਿਚ ਬੇਰੁਜ਼ਗਾਰੀ ਦੀ ਦਰ ਚਾਰ ਫ਼ੀਸਦੀ ਦੱਸੀ ਗਈ ਹੈ। ਬਜਟ ਭਾਸ਼ਣ ਵਿਚ ਬੇਰੁਜ਼ਗਾਰੀ ਦੀ ਦਰ 4 ਫੀਸਦੀ ਰਹਿਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਉੱਤਰ ਪ੍ਰਦੇਸ਼ ਦੇ 90 ਫੀਸਦੀ ਤੋਂ ਵੱਧ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਜਾਂ ਨੌਕਰੀ ਮਿਲੀ ਹੈ, ਪਰ ਕੀ ਇਹ ਸੱਚ ਹੈ?

ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੇਜਰ ਸਿੰਘ ਧਾਰੀਵਾਲ ਦੀ ਗੋਲੀ ਮਾਰ ਕੇ ਕਤਲ  

ਇਸ ਤੋਂ ਪਹਿਲਾਂ ਅਖਿਲੇਸ਼ ਨੇ ਇਕ ਟਵੀਟ 'ਚ ਕਿਹਾ, “ਦਿੱਲੀ 'ਚ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੇ ਮਨੀਸ਼ ਸਿਸੋਦੀਆ ਜੀ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਨਾ ਸਿਰਫ ਸਿੱਖਿਆ ਦੇ ਖਿਲਾਫ਼ ਹੈ, ਸਗੋਂ ਦਿੱਲੀ ਦੇ ਬੱਚਿਆਂ ਦੇ ਭਵਿੱਖ ਦੇ ਵੀ ਖਿਲਾਫ ਹੈ। ਇਸ ਦਾ ਜਵਾਬ ਦਿੱਲੀ ਦੇ ਲੋਕ ਅਗਲੀਆਂ ਲੋਕ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਭਾਜਪਾ ਨੂੰ ਹਰਾ ਕੇ ਦੇਣਗੇ”।

ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ 'ਚ ਹੋਈ ਗੈਂਗਵਾਰ ਦਾ ਮਾਮਲਾ :  ਅਰਸ਼ਦ ਖ਼ਾਨ ਅਤੇ ਕੇਸ਼ਵ ਦੀ ਹਾਲਤ ਗੰਭੀਰ

ਇਕ ਹੋਰ ਟਵੀਟ 'ਚ ਉਹਨਾਂ ਕਿਹਾ, 'ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਸਰਕਾਰ ਨੇ ਸਾਲ 2024 ਤੋਂ ਪਹਿਲਾਂ ਹੀ ਆਪਣੀ ਹਾਰ ਸਵੀਕਾਰ ਕਰ ਲਈ ਹੈ, ਇਸੇ ਲਈ ਉਹ ਵੱਖ-ਵੱਖ ਸੂਬਿਆਂ 'ਚ ਵਿਰੋਧੀ ਸਿਆਸੀ ਤਾਕਤਾਂ ਨੂੰ ਝੂਠੇ ਕੇਸਾਂ 'ਚ ਫਸਾ ਰਹੀ ਹੈ, ਪਰ ਸੰਘਰਸ਼ ਕਰਨ ਵਾਲੇ ਲੋਕ ਜੇਲ੍ਹ ਜਾਣ ਤੋਂ ਨਹੀਂ ਡਰਦੇ। ਸਚਾਈ ਨੂੰ ਕਦੋਂ ਤੱਕ ਗ੍ਰਿਫ਼ਤਾਰ ਰੱਖਿਆ ਜਾ ਸਕਦਾ ਹੈ?”

ਇਹ ਵੀ ਪੜ੍ਹੋ: CBI ਦੇ ਬਹੁਤੇ ਅਧਿਕਾਰੀ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਹੱਕ ਵਿੱਚ ਨਹੀਂ ਸਨ: ਅਰਵਿੰਦ  ਕੇਜਰੀਵਾਲ

ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸਾਲ 2021-22 ਲਈ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਲਗਭਗ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਸ਼ਾਮ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ।