ਪਟਿਆਲਾ ਜੇਲ੍ਹ 'ਚ ਨਵੇਂ ਸੁਪਰਡੈਂਟ ਦੀ ਨਿਯੁਕਤੀ 'ਤੇ ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ 

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ- 'ਆਪ ਸਰਕਾਰ' ਦੀ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਲਾਪਰਵਾਹੀ ਸਾਫ਼ ਜ਼ਾਹਰ ਹੁੰਦੀ ਹੈ

Former Dy CM Sukhjinder Singh Randhawa

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਦੀ ਬਦਲੀ ਦਾ ਮਾਮਲਾ ਵਿਰੋਧੀ ਧਿਰ ਵਿੱਚ ਗਰਮਾਉਂਦਾ ਜਾ ਰਿਹਾ ਹੈ।

ਹੁਣ ਸਾਬਕਾ ਡਿਪਟੀ ਸੀਐਮ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਵੀਆਈਪੀ ਸਹੂਲਤਾਂ ਮਿਲਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਿਵਰਾਜ ਸਿੰਘ ਨੂੰ ਬਦਲ ਕੇ ਨਵਾਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਲਗਾਇਆ ਹੈ, ਉਹ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਹਨ।

ਉਨ੍ਹਾਂ ਕਿਹਾ ਕਿ ਇਲਾਵਾ ਵਿਭਾਗ ਵੱਲੋਂ ਨਵੇਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੂੰ ਵੀ ਚਾਰਜਸ਼ੀਟ ਕੀਤਾ ਗਿਆ ਹੈ। ਇਸ ਦੇ ਬਾਵਜੂਦ ਸਰਕਾਰ ਨੇ ਲਾਪਰਵਾਹੀ ਦਾ ਸਬੂਤ ਦਿੰਦਿਆਂ ਇਹ ਨਿਯੁਕਤੀ ਕੀਤੀ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਸਥਿਤੀ ਹੈ ਕਿ ਅਜਿਹਾ ਹੋਇਆ ਹੈ। ਅਜਿਹੇ ਮੌਕੇ 'ਤੇ 'ਆਪ ਸਰਕਾਰ' ਦੀ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਲਾਪਰਵਾਹੀ ਸਾਫ਼ ਜ਼ਾਹਰ ਹੁੰਦੀ ਹੈ।