ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਦਰਜ ਕਰਵਾਈ ਸ਼ਿਕਾਇਤ, ਨਫ਼ਰਤ ਫੈਲਾਉਣ ਦੇ ਇਲਜ਼ਾਮ

ਏਜੰਸੀ

ਖ਼ਬਰਾਂ, ਰਾਜਨੀਤੀ

ਕਾਂਗਰਸ ਦਾ ਕਹਿਣਾ ਹੈ ਕਿ ਸ਼ਾਹ ਦੀਆਂ ਟਿੱਪਣੀਆਂ ਭਾਰਤੀ ਦੰਡਾਵਲੀ ਦੀ ਧਾਰਾ 505 ਅਤੇ ਕੁਝ ਹੋਰ ਧਾਰਾਵਾਂ ਤਹਿਤ ਸਜ਼ਾਯੋਗ ਹਨ।

Congress demands FIR against Amit Shah for his statement

 

ਬੰਗਲੁਰੂ: ਸੀਨੀਅਰ ਕਾਂਗਰਸੀ ਨੇਤਾਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਉਨ੍ਹਾਂ ਦੇ ਬਿਆਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਅਮਿਤ ਸ਼ਾਹ ਨੇ ਕਿਹਾ ਸੀ ਕਿ ਜੇਕਰ ਕਰਨਾਟਕ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸੂਬਾ "ਦੰਗਿਆਂ ਦੀ ਚਪੇਟ ਵਿਚ" ਰਹੇਗਾ। ਮੁੱਖ ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਇਲਜ਼ਾਮ ਲਾਇਆ ਕਿ ਸ਼ਾਹ ਦੇ ਬਿਆਨ ਦਾ ਉਦੇਸ਼ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਭੰਗ ਕਰਨਾ ਹੈ। ਉਨ੍ਹਾਂ ਨੇ ਅਮਿਤ ਸ਼ਾਹ ਅਤੇ ਕੁਝ ਹੋਰਾਂ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਕੁਲਦੀਪ ਧਾਲੀਵਾਲ ’ਤੇ ਲਗਾਏ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ, ਕਾਰਵਾਈ ਦੀ ਕੀਤੀ ਮੰਗ

ਕਾਂਗਰਸ ਦੇ ਜਨਰਲ ਸਕੱਤਰ ਅਤੇ ਕਰਨਾਟਕ ਇੰਚਾਰਜ ਰਣਦੀਪ ਸੁਰਜੇਵਾਲਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਜੀ ਪਰਮੇਸ਼ਵਰ ਨੇ 'ਹਾਈ ਗਰਾਊਂਡ' ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਨੇਤਾਵਾਂ ਨੇ ਸ਼ਿਕਾਇਤ 'ਚ ਇਲਜ਼ਾਮ ਲਗਾਇਆ ਹੈ ਕਿ ਸ਼ਾਹ ਨੇ 25 ਅਪ੍ਰੈਲ ਨੂੰ ਕਾਂਗਰਸ ਦੇ ਅਕਸ ਨੂੰ ਖਰਾਬ ਕਰਨ ਲਈ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ: ਸੜਕ 'ਤੇ ਈਦ ਦੀ ਨਮਾਜ਼ ਅਦਾ ਕਰਨ 'ਤੇ 1700 ਲੋਕਾਂ ਵਿਰੁਧ ਮਾਮਲਾ ਦਰਜ, ਸਰਕਾਰੀ ਕੰਮ ’ਚ ਰੁਕਾਵਟ ਪਾਉਣ ਦੇ ਇਲਜ਼ਾਮ

ਉਨ੍ਹਾਂ ਦਾਅਵਾ ਕੀਤਾ ਕਿ ਇਸ ਬਿਆਨ ਦਾ ਇਕੋ-ਇਕ ਮਕਸਦ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨਾ ਹੈ। ਸ਼ਾਹ ਦੇ ਨਾਲ-ਨਾਲ ਕਾਂਗਰਸ ਨੇ ਭਾਜਪਾ ਦੇ ਕੁਝ ਨੇਤਾਵਾਂ ਅਤੇ ਗ੍ਰਹਿ ਮੰਤਰੀ ਦੀ ਬੈਠਕ ਦੇ ਪ੍ਰਬੰਧਕਾਂ ਵਿਰੁਧ ਵੀ ਸ਼ਿਕਾਇਤ ਦਿੱਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸ਼ਾਹ ਦੀਆਂ ਟਿੱਪਣੀਆਂ ਭਾਰਤੀ ਦੰਡਾਵਲੀ ਦੀ ਧਾਰਾ 505 ਅਤੇ ਕੁਝ ਹੋਰ ਧਾਰਾਵਾਂ ਤਹਿਤ ਸਜ਼ਾਯੋਗ ਹਨ।

ਇਹ ਵੀ ਪੜ੍ਹੋ: 6 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼, ਪੁਲਿਸ ਨੇ FIR ਕੀਤੀ ਦਰਜ

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਇਕ ਚੋਣ ਰੈਲੀ 'ਚ ਕਿਹਾ ਸੀ ਕਿ ਜੇਕਰ ਕਰਨਾਟਕ 'ਚ ਕਾਂਗਰਸ ਸੱਤਾ 'ਚ ਆਉਂਦੀ ਹੈ ਤਾਂ ਸੂਬੇ 'ਚ ਵੰਸ਼ਵਾਦ ਦੀ ਰਾਜਨੀਤੀ ਆਪਣੇ ਸਿਖਰ 'ਤੇ ਹੋਵੇਗੀ ਅਤੇ ਇਹ ''ਦੰਗਿਆਂ ਦਾ ਸ਼ਿਕਾਰ'' ਹੋ ਜਾਵੇਗੀ। ਸ਼ਾਹ ਨੇ ਇਹ ਵੀ ਕਿਹਾ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਸੂਬੇ 'ਚ ਹੁਣ ਤੱਕ ਹੋਇਆ ਵਿਕਾਸ 'ਰਿਵਰਸ ਗੀਅਰ' 'ਚ ਚਲਾ ਜਾਵੇਗਾ।