ਪੰਜਾਬ ਕਾਂਗਰਸ ਨੇ ਕੁਲਦੀਪ ਧਾਲੀਵਾਲ ’ਤੇ ਲਗਾਏ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ, ਕਾਰਵਾਈ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਵੜਿੰਗ ਨੇ ਪਾਰਟੀ ਅਤੇ ਇਸ ਦੇ ਵਿਧਾਇਕ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।

Raja Warring

 

ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਾਇਰ ਕਰਕੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਵੋਟਰਾਂ ਨੂੰ ਨਵੇਂ ਵਾਅਦਿਆਂ ਨਾਲ ਭਰਮਾਉਣ ਲਈ ਚੋਣ ਪ੍ਰਚਾਰ ਪਲੇਟਫਾਰਮਾਂ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਲਗਾਇਆ ਹੈ। ਵੜਿੰਗ ਨੇ ਪਾਰਟੀ ਅਤੇ ਇਸ ਦੇ ਵਿਧਾਇਕ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ (ਈਸੀਆਈ) ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਅੰਗ ਦਾਨ ਕਰਨ ਵਾਲੇ ਕਰਮਚਾਰੀਆਂ ਨੂੰ ਹੁਣ 42 ਦਿਨਾਂ ਦੀ ਵਿਸ਼ੇਸ਼ ਛੁੱਟੀ ਦੇਵੇਗੀ ਕੇਂਦਰ ਸਰਕਾਰ

ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਕਾਸ ਦੇ ਨਾਂਅ ‘ਤੇ 10 ਲੱਖ ਰੁਪਏ ਦੇ ਫੰਡ ਦਾ ਐਲਾਨ ਕੀਤਾ ਹੈ ਜਿਹੜਾ ਕਿ ਚੋਣ ਜ਼ਾਬਤੇ ਦੀ ਸਖ਼ਤ ਉਲੰਘਣਾ ਹੈ।  'ਆਪ' ਲੀਡਰਸ਼ਿਪ ਜਾਣਦੀ ਹੈ ਕਿ ਉਹ ਹਰ ਮੋਰਚੇ 'ਤੇ ਅਸਫਲ ਰਹੀ ਹੈ ਜਿਸ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਪਣੀ ਹਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਹੁਣ ਇਹ ਆਪਣੀ ਹਾਰ ਤੋਂ ਬਚਣ ਲਈ ਵੋਟਰਾਂ ਨੂੰ ਜਾਅਲੀ ਵਾਅਦਿਆਂ ਅਤੇ ਗਰੰਟੀਆਂ ਨਾਲ ਭਰਮਾਉਣ ਦਾ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਦਵਾਈ ਲਈ ਪੈਸੇ ਮੰਗਣ 'ਤੇ ਕਲਯੁਗੀ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤਾ ਪਿਓ

'ਆਪ' ਦੀ ਆਲੋਚਨਾ ਕਰਦਿਆਂ ਵੜਿੰਗ ਨੇ ਕਿਹਾ ਕਿ 'ਆਪ' ਲੀਡਰਸ਼ਿਪ ਫੰਡਾਂ ਦਾ ਐਲਾਨ ਕਰਕੇ ਵੋਟਾਂ ਖਰੀਦਣ ਦੀ ਸਖ਼ਤ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ "ਮੈਂ 'ਆਪ' ਲੀਡਰਸ਼ਿਪ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਆਪਣੇ ਨੇਤਾਵਾਂ 'ਤੇ ਲੱਗੇ ਸਾਰੇ ਦੋਸ਼ਾਂ 'ਤੇ ਸਫਾਈ ਦੇਣ ਅਤੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਂਅ ‘ਤੇ ਕੀਤੇ ਧੋਖੇ ਦਾ ਵੀ ਜਵਾਬ ਦੇਣ। ਲੋਕ ਆਪ ਦੇ ਝੂਠ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਰਕੇ  'ਆਪ' ਨੇਤਾਵਾਂ ਵਿੱਚ ਜਨਤਕ ਤੌਰ 'ਤੇ ਸਾਹਮਣੇ ਆਉਣ ਅਤੇ ਆਪਣੀਆਂ ਝੂਠੀਆਂ ਪ੍ਰਾਪਤੀਆਂ ਦੱਸਣ ਦੀ  ਹਿੰਮਤ ਨਹੀਂ ਹੈ। ਪੀਪੀਸੀਸੀ ਪ੍ਰਧਾਨ ਨੇ ਕਿਹਾ ਕਿ ਜਲੰਧਰ ਦੇ ਲੋਕ ਇਸ ਵਾਰ ਇਸ਼ਤਿਹਾਰ ਪਾਰਟੀ’ ਨੂੰ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਢੁੱਕਵਾਂ ਜਵਾਬ ਦੇਣਗੇ।