ਜੇਲਾਂ ‘ਤੇ ਸੁਖਜਿੰਦਰ ਰੰਧਾਵਾ ਦਾ ਕੋਈ ਕੰਟਰੋਲ ਨਹੀਂ, ਅਸਤੀਫ਼ਾ ਦੇ ਦੇਣ: ਹਰਪਾਲ ਚੀਮਾ

ਏਜੰਸੀ

ਖ਼ਬਰਾਂ, ਰਾਜਨੀਤੀ

ਲੁਧਿਆਣਾ ਕੇਂਦਰੀ ਜੇਲ ਵਿਚ ਵੀਰਵਾਰ ਨੂੰ ਹੋਈ ਖੂਨ ਝੜਪ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ...

Harpal Cheema

ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ ਵਿਚ ਵੀਰਵਾਰ ਨੂੰ ਹੋਈ ਖੂਨ ਝੜਪ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੋਧੀਆਂ ਦੇ ਨਿਸ਼ਾਨੇ ਉਤੇ ਆ ਗਏ ਹਨ। ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਰੰਧਾਵਾ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇਲ ਪ੍ਰਸ਼ਾਸਨ ਬੁਰੀ ਤਰ੍ਹਾਂ ਵਿਗੜ ਚੁੱਕਾ ਹੈ ਅਤੇ ਜੇਲ ਮੰਤਰੀ ਦਾ ਜੇਲਾਂ ਉਤੇ ਕੋਈ ਕੰਟਰੋਲ ਨਹੀਂ ਹੈ।

ਉਨ੍ਹਾਂ ਕਿਹਾ ਕਿ ਜੇਲ ਮੰਤਰੀ ਵੀ ਪੂਰੀ ਤਰ੍ਹਾਂ ਫੇਲ ਹੋ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਆਪਣੀ ਨਾਕਦਾਮੀ ਦੇਖਦੇ ਹੋਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਦੱਸ ਦਈਏ ਕਿ ਵੀਰਵਾਰ ਨੂੰ ਕੇਂਦਰੀ ਜੇਲ ਵਿਚ ਕੇਦੀਆਂ ਉਤ੍ ਪੁਲਿਸ ਵਿਚਾਕਰ ਖੂਨੀ ਝੜਪ ਹੋਈ, ਜਿਸ ਦੌਰਾਨ ਕਈ ਕੈਦੀ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਜੇਲ ਅੰਦਰ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਹੋ ਗਿਆ ਸੀ ਪਰ ਇਸ ‘ਤੇ ਹੁਣ ਕਾਬੂ ਪਾ ਲਿਆ ਗਿਆ ਹੈ।