ਪ੍ਰਦਰਸ਼ਨਕਾਰੀ ਭਲਵਾਨਾਂ ਵਲੋਂ ਮੇਰੇ 'ਤੇ ਲਗਾਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ : ਬਬੀਤਾ ਫੋਗਾਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਿਹਾ, ਅਦਾਲਤ ਜੋ ਵੀ ਫ਼ੈਸਲਾ ਕਰੇਗੀ ਉਹ ਠੀਕ ਹੋਵੇਗਾ 

Babita Phogat

ਨਵੀਂ ਦਿੱਲੀ : ਪ੍ਰਦਰਸ਼ਨਕਾਰੀ ਭਲਵਾਨਾਂ ਵਲੋਂ ਬੀਤੇ ਦਿਨ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਹ ਲੜਾਈ ਹੁਣ ਸੜਕ 'ਤੇ ਬੈਠ ਕੇ ਨਹੀਂ ਸਗੋਂ ਕਾਨੂੰਨੀ ਰੂਪ ਵਿਚ ਲੜਨਗੇ।

ਇਹ ਵੀ ਪੜ੍ਹੋ:  ਚੋਰੀ ਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 7 ਮੈਂਬਰ ਕਾਬੂ, 1 ਨਾਬਾਲਗ ਵੀ ਸ਼ਾਮਲ 

ਇਸ ਬਾਰੇ ਭਾਜਪਾ ਆਗੂ ਬਬੀਤਾ ਫੋਗਾਟ ਦਾ ਬਿਆਨ ਸਾਹਮਣੇ ਆਇਆ ਹੈ। ਬਬੀਤਾ ਫੋਗਾਟ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਜੋ ਪ੍ਰਦਰਸ਼ਨਕਾਰੀ ਭਲਵਾਨਾਂ ਵਲੋਂ ਦੋਸ਼ ਲਗਾਏ ਗਏ ਸਨ ਉਹ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ ਲਗਾਉਣ ਤੋਂ ਪਹਿਲਾਂ ਸੋਚ-ਵਿਚਾਰ ਲੈਣਾ ਚਾਹੀਦਾ ਹੈ। ਬਬੀਤਾ ਦਾ ਕਹਿਣਾ ਹੈ ਕਿ ਜਿਹੜੇ ਇਲਜ਼ਾਮ ਲੱਗੇ ਸਨ ਉਸ ਅਨੁਸਾਰ ਕੋਈ ਵੀ ਦਸਤਖ਼ਤ ਆਦਿ ਦਾ ਕੋਈ ਵੀ ਸਬੂਤ ਨਹੀਂ ਮਿਲਿਆ ਹੈ।

ਬਬੀਤਾ ਫੋਗਾਟ ਨੇ ਮੀਡੀਆ ਨਾਲ ਗਲਬਾਤ ਦੌਰਾਨ ਕਿਹਾ ਕਿ ਜਿਵੇਂ ਭਲਵਾਨਾਂ ਨੇ ਅਦਾਲਤ ਵਿਚ ਇਸ ਮਾਮਲੇ ਸਬੰਧੀ ਲੜਾਈ ਲੜਨ ਦਾ ਫ਼ੈਸਲਾ ਲਿਆ ਹੈ ਉਹ ਠੀਕ ਹੈ ਅਤੇ ਇਹ ਮਾਮਲਾ ਵਿਚਾਰ-ਅਧੀਨ ਹੈ। ਮਾਨਯੋਗ ਅਦਾਲਤ ਅਪਣਾ ਕੰਮ ਕਰ ਰਹੀ ਹੈ। ਅਦਾਲਤ ਵਲੋਂ ਨਿਆਂ ਅਨੁਸਾਰ ਜੋ ਵੀ ਫ਼ੈਸਲਾ ਆਵੇਗਾ ਉਹ ਠੀਕ ਹੋਵੇਗਾ।