ਭਾਜਪਾ ਯੁਵਾ ਮੋਰਚਾ ਨੇ ਸਿਮਰਨਜੀਤ ਸਿੰਘ ਮਾਨ ਅਤੇ ਇਮਾਨ ਸਿੰਘ ਮਾਨ ਖ਼ਿਲਾਫ਼ FIR ਦਰਜ ਕਰਨ ਦੀ ਕੀਤੀ ਮੰਗ
ਉਹਨਾਂ ਦਾ ਕਹਿਣਾ ਹੈ ਕਿ ਅਜਿਹੇ ਬਿਆਨ ਦੇ ਕੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Simranjit Singh Mann
ਚੰਡੀਗੜ੍ਹ: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਉਹਨਾਂ ਦੇ ਪੁੱਤਰ ਇਮਾਨ ਸਿੰਘ ਮਾਨ ਵੀ ਵਿਵਾਦਾਂ ਵਿਚ ਘਿਰ ਗਏ ਹਨ। ਭਾਜਪਾ ਯੁਵਾ ਮੋਰਚਾ ਪੰਜਾਬ ਨੇ ਇਮਾਨ ਸਿੰਘ ਮਾਨ ਅਤੇ ਸਿਮਰਨਜੀਤ ਸਿੰਘ ਮਾਨ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਅਜਿਹੇ ਬਿਆਨ ਦੇ ਕੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਵੀ ਭੇਜੀ ਗਈ ਹੈ।
Photo
ਉਹਨਾਂ ਨੇ ਧਾਰਾ 124A, 153A, 295A, 120B IPC ਅਤੇ ਕਾਨੂੰਨ ਦੀਆਂ ਹੋਰ ਵੱਖ-ਵੱਖ ਵਿਵਸਥਾਵਾਂ ਦੇ ਤਹਿਤ ਐਫਆਈਆਰ ਦਰਜ ਕਰਨ ਲਈ ਡੀਜੀਪੀ ਨੂੰ ਅਰਜ਼ੀ ਦਿੱਤੀ ਹੈ। ਦੱਸ ਦੇਈਏ ਕਿ ਇਮਾਨ ਸਿੰਘ ਮਾਨ ਨੇ ਐੱਸ.ਜੀ.ਪੀ.ਸੀ. ਨੂੰ ਪੱਤਰ ਸੌਂਪ ਕੇ ਸਿੱਖ ਅਜਾਇਬ ਘਰ ਵਿਚ ਲੱਗੀ ਭਗਤ ਸਿੰਘ ਦੀ ਤਸਵੀਰ ਨੂੰ ਹਟਾਉਣ ਦੀ ਮੰਗ ਕੀਤੀ ਸੀ।