ਕਾਂਗਰਸ ਸਰਕਾਰ ਨੇ 60 ਸਾਲ ਕਿਸਾਨਾਂ ਦੇ ਨਾਮ ’ਤੇ ਰਾਜਨੀਤੀ ਕੀਤੀ - ਕੈਲਾਸ਼ ਚੌਧਰੀ
ਕੇਂਦਰੀ ਮੰਤਰੀ ਨੇ ਕਿਹਾ ਭਾਰਤ ਸਰਕਾਰ ਨੂੰ ਕਿਸਾਨਾਂ ਤੇ ਦੇਸ਼ ਦੀ ਚਿੰਤਾ
Kailash Choudhary
ਨਵੀਂ ਦਿੱਲੀ: ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਨੇ ਕਾਂਗਰਸ ’ਤੇ ਕਿਸਾਨਾਂ ਨੂੰ ਭੜਕਾਉਣ ਦਾ ਦੋਸ਼ ਲਗਾਇਆ ਹੈ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਅਤੇ ਦੇਸ਼ ਦੀ ਚਿੰਤਾ ਹੈ ਪਰ ਰਾਹੁਲ ਗਾਂਧੀ ਨੂੰ ਸੌਣ ਦੀ ਚਿੰਤਾ ਰਹਿੰਦੀ ਹੈ।
ਉਹਨਾਂ ਕਿਹਾ ਕਾਂਗਰਸ ਦੀ ਸਰਕਾਰ ਨੇ 60 ਸਾਲ ਤੱਕ ਕਿਸਾਨਾਂ ਦੇ ਨਾਮ ’ਤੇ ਰਾਜਨੀਤੀ ਕੀਤੀ ਅਤੇ ਅੱਜ ਵੀ ਕਿਸਾਨਾਂ ਨੂੰ ਭੜਕਾ ਰਹੇ ਹਨ। ਉਹਨਾਂ ਨੇ ਜਾਗ ਕੇ ਕਿਸਾਨਾਂ ਦੇ ਹਿੱਤ ਦੀ ਗੱਲ ਕੀਤੀ ਹੁੰਦੀ ਹਾਂ ਉਹਨਾਂ ਨੂੰ ਆਤਮ ਹੱਤਿਆ ਨਹੀਂ ਕਰਨੀ ਪੈਂਦੀ।
ਦੱਸ ਦਈਏ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਤਿੰਨ ਮਹੀਨਿਆਂ ਤੋਂ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚਲਦਿਆਂ ਵਿਰੋਧੀ ਧਿਰਾਂ ਵੀ ਭਾਜਪਾ ਸਰਕਾਰ ’ਤੇ ਹਮਲਾ ਬੋਲ ਰਹੀਆਂ ਹਨ।