ਜਲੰਧਰ ਉਪ ਚੋਣਾਂ : ਕਾਂਗਰਸ ਨੇ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਲਗਾਇਆ ਇੰਚਾਰਜ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਪਾਰਟੀ ਦੇ ਕੌਮੀ ਪ੍ਰਧਾਨ ਅਤੇ ਮਲਿਕਾਅਰਜੁਨ ਖੜਗੇ ਨੇ ਜਾਰੀ ਕੀਤਾ ਨੋਟੀਫ਼ਿਕੇਸ਼ਨ 

Mukesh Agnihotri

ਜਲੰਧਰ : ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀਆਂ ਲੋਕ ਸਭਾ ਜ਼ਿਮਨੀ ਚੋਣਾਂ ਦੀ ਅਹਿਮ ਜ਼ਿੰਮੇਵਾਰੀ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਸੌਂਪੀ ਹੈ, ਜੋ ਵਿਕਾਸ ਪ੍ਰਤੀ ਆਪਣੇ ਸਖਤ ਰਵੱਈਏ ਨਾਲ ਹਿਮਾਚਲ ਪ੍ਰਦੇਸ਼ ਵਿੱਚ ਵਿਸ਼ੇਸ਼ ਪਛਾਣ ਬਣਾ ਚੁੱਕੇ ਹਨ, ਚੋਣ ਰਣਨੀਤੀ ਦੇ ਮਾਹਰ ਹਨ।

ਇਹ ਵੀ ਪੜ੍ਹੋ​  : ਸਰਕਾਰੀ ITI ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ

ਕਾਂਗਰਸ ਪਾਰਟੀ ਹਾਈਕਮਾਂਡ ਨੇ ਮੁਕੇਸ਼ ਅਗਨੀਹੋਤਰੀ ਨੂੰ ਉਨ੍ਹਾਂ ਦੇ ਚੋਣਾਵੀ ਤਜਰਬੇ ਅਤੇ ਪ੍ਰਭਾਵੀ ਅੰਦਾਜ਼ ਦੇ ਮੱਦੇਨਜ਼ਰ ਜਲੰਧਰ ਵਿੱਚ ਹੋਣ ਵਾਲੀਆਂ ਲੋਕ ਸਭਾ ਉਪ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਮਲਿਕਾਅਰਜੁਨ ਖੜਗੇ ਨੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪੰਜਾਬ ਲੀਡਰਸ਼ਿਪ ਨਾਲ ਚਰਚਾ ਕਰਨ ਤੋਂ ਬਾਅਦ ਮੁਕੇਸ਼ ਅਗਨੀਹੋਤਰੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ​  : 3 ਮਾਰਚ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਹੋਈ ਜਿੱਤ : 'ਆਪ'

ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਮੁਕੇਸ਼ ਅਗਨੀਹੋਤਰੀ ਦੇ ਅਹੁਦੇ ਦਾ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁਕੇਸ਼ ਅਗਨੀਹੋਤਰੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਇੰਚਾਰਜ ਬਣਾਉਣ ਲਈ ਸੂਚਿਤ ਕੀਤਾ ਹੈ।