ਅਪ੍ਰੈਲ ਦੇ ਪਹਿਲੇ ਹਫ਼ਤੇ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ!

ਏਜੰਸੀ

ਖ਼ਬਰਾਂ, ਰਾਜਨੀਤੀ

ਨਵਜੋਤ ਸਿੰਘ ਸਿੱਧੂ ਦੇ ਵਕੀਲ ਐਡਵੋਕੇਟ ਐਚ.ਪੀ.ਐਸ. ਵਰਮਾ ਨੇ ਕੀਤਾ ਦਾਅਵਾ 

Navjot Singh Sidhu (file photo)

19 ਮਈ ਨੂੰ ਪੂਰੀ ਹੋਣੀ ਹੈ ਨਵਜੋਤ ਸਿੰਘ ਸਿੱਧੂ ਦੀ ਸਜ਼ਾ 
9 ਮਹੀਨੇ ਦੀ ਸਜ਼ਾ ਦੌਰਾਨ 45 ਹਫ਼ਤਾਵਾਰੀ ਛੁੱਟੀਆਂ 'ਚੋਂ ਨਹੀਂ ਲਈ ਇੱਕ ਵੀ ਛੁੱਟੀ 
ਮੋਹਾਲੀ :
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਰੋਡ ਰੇਜ ਮਾਮਲੇ ਵਿੱਚ ਆਪਣੀ ਸਜ਼ਾ ਭੁਗਤ ਰਹੇ ਹਨ। ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਅੰਦਾਜ਼ਨ 4 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਹ ਦਾਅਵਾ ਸਿੱਧੂ ਦੇ ਵਕੀਲ ਐਡਵੋਕੇਟ ਐਚ.ਪੀ.ਐਸ. ਵਰਮਾ ਨੇ ਕੀਤਾ ਹੈ। ਹਾਲਾਂਕਿ ਇਸ ਸਬੰਧੀ ਜੇਲ੍ਹ ਅਧਿਕਾਰੀ ਜਾਨ ਹੋਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਆਨ ਰਿਕਾਰਡ ਕੋਈ ਜਾਣਕਾਰੀ ਨਹੀਂ ਦਿਤੀ ਹੈ। 

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 20 ਮਈ 2022 ਨੂੰ ਨਵਜੋਤ ਸਿੰਘ ਸਿੱਧੂ ਨੇ ਮੁੜ ਵਿਚਾਰ ਲਈ ਪਟੀਸ਼ਨ ਪੈ ਸੀ ਪਰ ਉਨ੍ਹਾਂ ਨੂੰ ਕੋਈ ਵੀ ਰਾਹਤ ਨਹੀਂ ਮਿਲੀ ਸੀ। ਇਸੇ ਦਿਨ ਯਾਨੀ 20 ਮਈ ਨੂੰ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ :  ਹਰਿਆਣਾ 'ਚ 11.31 ਲੱਖ ਕਰੋੜ ਰੁਪਏ ਦੀਆਂ ਬੇਨਿਯਮੀਆਂ 'ਤੇ ਅਧਿਕਾਰੀ ਨਹੀਂ ਕਰ ਰਹੇ ਹਨ ਕਾਰਵਾਈ

ਨਵਜੋਤ ਸਿੰਘ ਸਿੱਧੂ ਦੀ ਸਜ਼ਾ 19 ਮਈ ਨੂੰ ਪੂਰੀ ਹੋ ਰਹੀ ਹੈ। ਦੱਸਣਯੋਗ ਹੈ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਇੱਕ ਹਫ਼ਤਾਵਾਰੀ ਛੁੱਟੀ ਮਿਲਦੀ ਹੈ। ਆਪਣੀ ਸਜ਼ਾ ਜਲਦੀ ਪੂਰੀ ਕਰ ਜਲਦੀ ਵਾਪਸ ਆਉਣ ਲਈ ਪਿਛਲੇ 9 ਮਹੀਨਿਆਂ ਵਿੱਚ ਨਵਜੋਤ ਸਿੰਘ ਸਿੱਧੂ ਨੇ ਹਫ਼ਤਾਵਰੀ ਛੁੱਟੀਆਂ ਦੌਰਾਨ ਵੀ ਕੰਮ ਕੀਤਾ ਹੈ। ਜਿਸ ਦੇ ਚਲਦੇ ਇਸ ਸਮੇਂ ਦੌਰਾਨ ਨਵਜੋਤ ਸਿੰਘ ਸਿੱਧੂ ਦੀਆਂ ਹਫ਼ਤਾਵਾਰੀ ਛੁੱਟੀਆਂ ਦੀ ਗਿਣਤੀ 45 ਹੋ ਗਈ ਹੈ।

ਇਸ ਦੇ ਚਲਦੇ ਹੀ ਐਡਵੋਕੇਟ ਵਰਮਾ ਨੇ ਦਾਅਵਾ ਕੀਤਾ ਹੈ ਕਿ 19 ਮਈ ਦੇ ਸਮੇਂ ਦੀ ਮਿਆਦ ਵਿਚੋਂ 45 ਦਿਨ ਘਟਾ ਦਿਤੇ ਜਾਣ ਤਾਂ 4 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਵਿਚੋਂ ਬਾਹਰ ਆਉਣ ਦੀ ਉਮੀਦ ਹੈ। ਸਰਕਾਰ ਚਾਹੇ ਤਾਂ ਸਿੱਧੂ ਨੂੰ 1 ਅਪ੍ਰੈਲ ਨੂੰ ਵੀ ਰਿਹਾ ਕਰ ਸਕਦੀ ਹੈ। ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਜਿਲ੍ਹਾ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਨਰਿੰਦਰ ਪਾਲ ਸਿੰਘ ਲਾਲੀ ਵੀ 4 ਅਪ੍ਰੈਲ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਵਿਚੋਂ ਬਾਹਰ ਆਉਣ ਦੀ ਉਮੀਦ ਜਤਾ ਰਹੇ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਜ਼ਾਦੀ ਦੇ ਅੰਮ੍ਰਿਤ ਮਹੋਉਤਸਵ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਣਾਈਆਂ ਗਿਆਨ ਗਾਈਡਲਾਈਨਜ਼ ਅਨੁਸਾਰ ਸਿੱਧੂ ਦੇ ਗਣਤੰਤਰ ਦਿਵਸ 'ਤੇ ਹੀ ਬਾਹਰ ਆਉਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਐਨ ਮੌਕੇ 'ਤੇ ਸਰਕਾਰ ਨੇ ਸਿੱਧੂ ਦੀ ਰਿਹਾਈ ਤੋਂ ਕਿਨਾਰਾ ਕਰ ਲਿਆ ਸੀ।