Indian Army ਨੇ ਬਾਂਦੀਪੋਰਾ ਦੇ ਗੁਰੇਜ ਸੈਕਟਰ ’ਚ ਦੋ ਅੱਤਵਾਦੀਆਂ ਨੂੰ ਕੀਤਾ ਢੇਰ
ਘੁਸਪੈਠ ਦੀ ਕੋਸ਼ਿਸ਼ ਨੂੰ ਭਾਰਤੀ ਫੌਜ ਨੇ ਕੀਤਾ ਨਾਕਾਮ
Gurez sector of Bandipora news : ਭਾਰਤੀ ਫੌਜ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਦੇ ਗੁਰੇਜ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅੱਤਵਾਦੀਆਂ ਨੇ ਫੌਜ ਨੂੰ ਦੇਖਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਇਸ ਜਵਾਬੀ ਕਾਰਵਾਈ ਦੌਰਾਨ ਭਾਰਤੀ ਫੌਜ ਨੇ ਦੋ ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਵੱਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਭਾਵਿਤ ਘੁਸਪੈਠ ਦੀ ਕੋਸ਼ਿਸ਼ ਬਾਰੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਗੁਰੇਜ਼ ਸੈਕਟਰ ’ਚ ਇਕ ਸਾਂਝਾ ਅਪ੍ਰੇਸ਼ਨ ਸ਼ੁਰੂ ਕੀਤਾ। ਚੌਕਸ ਫੌਜੀਆਂ ਨੇ ਸ਼ੱਕੀ ਹਰਕਤਾਂ ਦੇਖੀਆਂ ਅਤੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸਦੇ ਨਤੀਜੇ ਵਜੋਂ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।