ਚੰਡੀਗੜ੍ਹ: ਤਰਨਤਾਰਨ ਦੇ ਸੇਵਾਮੁਕਤ ਏਡੀਸੀ ਰਾਕੇਸ਼ ਕੁਮਾਰ ਅੱਜ ਰਾਜਾ ਵੜਿੰਗ ਦੀ ਮੌਜੂਦਗੀ ਵਿਚ ਪੰਜਾਬ ਕਾਂਗਰਸ ਵਿਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਰਾਕੇਸ਼ ਕੁਮਾਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸਨ। ਰਾਕੇਸ਼ ਕੁਮਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਹਰ ਸੁੱਖ-ਦੁੱਖ ਵਿਚ ਉਨ੍ਹਾਂ ਨਾਲ ਖੜ੍ਹੇਗੀ ਅਤੇ ਸਾਥ ਦੇਵੇਗੀ। ਆਉਣ ਵਾਲੇ ਸਮੇਂ ਵਿਚ ਰਾਕੇਸ਼ ਕੁਮਾਰ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਵੀ ਦਿਤੀ ਜਾਵੇਗੀ।
ਇਹ ਵੀ ਪੜ੍ਹੋ: SHO ਦੀ ਸਰਕਾਰੀ ਗੱਡੀ ਦੇ ਬੋਨਟ 'ਤੇ ਚੜ੍ਹ ਕੁੜੀ ਨੇ ਬਣਾਈ ਰੀਲ, SHO ਲਾਈਨ ਹਾਜ਼ਰ
ਇਸ ਮੌਕੇ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਦਲਾਖੋਰੀ ਦੀ ਸਿਆਸਤ ਹੈ। ਪੰਜਾਬ ਵਿਚ ਜੰਗਲ ਰਾਜ ਬਣ ਗਿਆ ਹੈ। ਅਸੀਂ 25 ਸਾਲਾਂ ਦੇ ਸਿਆਸੀ ਸਫ਼ਰ ਦੌਰਾਨ ਅਜਿਹਾ ਜੰਗਲ ਰਾਜ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਇਸ ਧੱਕੇਸ਼ਾਹੀ ਵਿਰੁਧ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗੀ।