ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ 11ਵੀਂ ਵਰ੍ਹੇਗੰਢ ਮਨਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੰਪਨੀ ਬਾਗ ਵਿਖੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਥਾਪਿਤ ਕੀਤੇ ਨਿਸ਼ਾਨ ਸਾਹਿਬ ਕੋਲ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

Bhindranwala

ਅੰਮ੍ਰਿਤਸਰ, 7 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) :  ਕੰਪਨੀ ਬਾਗ ਵਿਖੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਥਾਪਿਤ ਕੀਤੇ ਨਿਸ਼ਾਨ ਸਾਹਿਬ ਕੋਲ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ਚ ਜਥੇਬੰਦੀ ਦੇ ਆਗੂ ਸਾਹਿਬਾਨ ਤੇ ਸੈਂਕੜੇ ਵਰਕਰ ਇਕੱਤਰ ਹੋਏ ਤੇ ਜਥੇਬੰਦੀ ਦੇ ਸਿੰਘਾਂ ਨੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੀ 11ਵੀਂ ਵਰ੍ਹੇਗੰਢ ਮਨਾਉਂਦਿਆਂ ਇਤਿਹਾਸਕ ਯਾਦ ਨੂੰ ਤਾਜਾ ਕਰਦਿਆਂ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ''ਦੇਹਿ ਸਿਵਾ ਬਰ ਮੋਹਿ ਇਹੈ'' ਸ਼ਬਦ ਪੜ੍ਹਦਿਆਂ ਅਤੇ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਉਪਰੰਤ ਬੇ-ਮਿਆਨ ਸ਼ਮਸ਼ੀਰਾਂ ਲਹਿਰਾ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਨੂੰ ਸਲਾਮੀ ਦਿੱਤੀ। ਨੌਜਵਾਨਾਂ ਚ ਪੰਥਕ ਜ਼ਜ਼ਬਾ ਅਤੇ ਜੋਸ਼ ਠਾਠਾਂ ਮਾਰ ਰਿਹਾ ਸੀ ਤੇ ਉਹ ਸਿੱਖ ਰਾਜ ਦੀ ਪ੍ਰਾਪਤੀ ਲਈ ਆਪਣੀ ਤੜਫ ਪੇਸ਼ ਕਰ ਰਹੇ ਸਨ। ਇਸ ਮੌਕੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਅਰਦਾਸ ਕਰਦਿਆਂ ਕਿਹਾ ਕਿ ਆਉ ਜਲਦ ਹੀ ਸੰਯੁਕਤ ਰਾਸ਼ਟਰ 'ਚ ਖ਼ਾਲਸਾ ਰਾਜ ਦਾ ਪ੍ਰਤੀਕ ਇਹ ਨਿਸ਼ਾਨ ਸਾਹਿਬ ਝੂਲਦਾ ਵੇਖੀਏ। ਉਨ੍ਹਾਂ ਨੇ ਆਜ਼ਾਦ ਖ਼ਾਲਸਾ ਰਾਜ ਦੀ ਪ੍ਰਾਪਤੀ ਹਿਤ ਜਥੇਬੰਦੀ ਵੱਲੋਂ ਦ੍ਰਿੜਤਾ ਸਹਿਤ ਵੱਚਨਬੱਧਤਾ ਵੀ ਦੁਹਰਾਈ। 11 ਵਰ੍ਹੇ ਪਹਿਲਾਂ ਫ਼ੈਡਰੇਸ਼ਨ ਦੀ ਸਥਾਪਨਾ ਦਾ ਮੁੱਖ ਮਕਸਦ ਇਹੀ ਸੀ ਕਿ ਸਿੱਖਾਂ ਦੀ ਨੌਜੁਆਨ ਪੀੜ੍ਹੀ ਦੀ ਸੋਚ ਨੂੰ ਇਸ ਕਦਰ ਸੇਧ ਦੇਣੀ ਹੈ ਕਿ ਉਹ ਕੌਮ ਨੂੰ ਭਵਿੱਖ ਵਿੱਚ ਧਾਰਮਿਕ, ਰਾਜਨੀਤਿਕ, ਵਿੱਦਿਅਕ, ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਖੇਤਰਾਂ ਵਿੱਚ ਯੋਗ ਅਗਵਾਈ ਦੇ ਸਕੇ। ਇਸ ਕਾਰਜ 'ਚ ਉਨ੍ਹਾ ਸਫ਼ਲਤਾ ਵੀ ਪ੍ਰਾਪਤ ਕੀਤੀ ਹੈ। ਪੰਥ ਦੋਖੀਆਂ ਦੇ ਹਮਲਿਆਂ ਦਾ ਕਰਾਰਾ ਜਵਾਬ ਦੇਣ ਦੇ ਨਾਲ-ਨਾਲ ਇਸ ਜਥੇਬੰਦੀ ਦੇ ਸਿੰਘਾਂ ਨੇ ਧਰਮ ਪ੍ਰਚਾਰ ਦੀ ਲਹਿਰ ਵੀ ਚਲਾਈ ਹੋਈ ਹੈ, ਜਿਸ ਸਦਕਾ ਪਿੰਡਾਂ ਵਿੱਚ ਹਜ਼ਾਰਾਂ ਸਿੱਖ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਰਹੇ ਹਨ। ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਕੌਮ ਦੀ ਆਨ ਸ਼ਾਨ ਨੂੰ ਕਾਇਮ ਰੱਖਣ ਲਈ ਤੱਤਪਰ ਰਹਿਣਾ, ਸਿੱਖਾਂ ਅਤੇ ਪੰਜਾਬ ਨਾਲ ਹੋ ਰਹੇ ਧੱਕਿਆਂ ਅਤੇ ਬੇਇਨਸਾਫ਼ੀਆਂ ਵਿਰੁੱਧ ਜੂਝ ਕੇ ਸੰਘਰਸ਼ ਕਰਨਾ, ਮੌਜੂਦਾ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੇ ਸ਼ਹੀਦੀ ਦਿਹਾੜੇ ਵੱਡੀ ਪੱਧਰ 'ਤੇ ਮਨਾਏ ਜਾ ਰਹੇ ਹਨ।