ਵਪਾਰੀਆਂ ਦੀ ਭਲਾਈ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਰਾਣਾ ਗੁਰਜੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਪੂਰਥਲਾ, 7 ਅਗੱਸਤ (ਇੰਦਰਜੀਤ ਸਿੰਘ ਚਾਹਲ) : ਵਪਾਰੀ ਅਤੇ ਦੁਕਾਨਦਾਰ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਇਨ੍ਹਾਂ ਦੀ ਭਲਾਈ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।

Rana Gurjit Singh

ਕਪੂਰਥਲਾ, 7 ਅਗੱਸਤ (ਇੰਦਰਜੀਤ ਸਿੰਘ ਚਾਹਲ) : ਵਪਾਰੀ ਅਤੇ ਦੁਕਾਨਦਾਰ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਇਨ੍ਹਾਂ ਦੀ ਭਲਾਈ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸਿੰਚਾਈ ਤੇ ਬਿਜਲੀ ਵਿਭਾਗ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਇਕ ਸਥਾਨਕ ਪੈਲੇਸ ਵਿਖੇ ਵਪਾਰ ਮੰਡਲ ਕਪੂਰਥਲਾ ਵੱਲੋਂ ਜੀ. ਐਸ. ਟੀ ਸਬੰਧੀ ਵਪਾਰੀਆਂ ਦੇ ਇਕ ਵਿਸ਼ਾਲ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੀ. ਐਸ. ਟੀ ਸਬੰਧੀ ਕਿਬਸੇ ਵੀ ਵਪਾਰੀ ਜਾਂ ਦੁਕਾਨਦਾਰ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਸਬੰਧਤ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਵਪਾਰ ਮੰਡਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸਮੱਸਿਆਵਾਂ ਨੂੰ ਦੂਰ ਕਰਨ ਲਈ ਗਠਿਤ ਹੋਣ ਵਾਲੀਆਂ ਕਮੇਟੀਆਂ ਵਿਚ ਵਪਾਰੀ ਵਰਗ ਦੇ ਇਕ ਨੁਮਾਇੰਦੇ ਨੂੰ ਸ਼ਾਮਿਲ ਕਰਨ ਦਾ ਪ੍ਰਸਤਾਵ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਅਤੇ ਜਨਰਲ ਸਕੱਤਰ ਸੁਮੀਰ ਜੈਨ ਨੇ ਕਿਹਾ ਕਿ ਵਪਾਰ ਮੰਡਲ ਦਾ ਗਠਨ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਕੀਤਾ ਗਿਆ ਸੀ, ਜਿਸ ਸਦਕਾ ਵਪਾਰੀ ਵਰਗ ਕੋਲ ਆਪਣੀਆਂ ਸਮੱਸਿਆਵਾਂ ਤੇ ਮੁੱਦਿਆਂ ਦੇ ਹੱਲ ਲਈ ਇਕ ਸ਼ਕਤੀਸ਼ਾਲੀ ਮੰਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਕਰਾਰ ਵਪਾਰੀਆਂ ਦੀ ਭਲਾਈ ਦੇ ਤਰੱਕੀ ਲਈ ਕਲਿਆਣਕਾਰੀ ਸਕੀਮਾਂ ਲਾਗੂ ਕਰੇ ਤਾਂ ਜੋ ਲੰਬੇ ਸਮੇਂ ਤੋਂ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਦਰਮਿਆਨੇ ਤੇ ਛੋਟੇ ਵਪਾਰੀ ਤੇ ਦੁਕਾਨਦਾਰ ਨੂੰ ਵੱਡੀ ਪੱਧਰ 'ਤੇ ਰਾਹਤ ਪ੍ਰਾਪਤ ਹੋ ਸਕੇ।
ਇਸ ਤੋਂ ਬਾਅਦ ਵਪਾਰ ਮੰਡਲ ਦੇ ਪ੍ਰਧਾਨ ਯਸ਼ ਮਹਾਜਨ, ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅੰਮ੍ਰਿਤਪਾਲ ਕੌਰ, ਏ ਈ ਟੀ ਸੀ ਪਵਨਜੀਤ ਸਿੰਘ, ਈ. ਟੀ. ਓ ਮੀਨਾਲ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੂਪ ਕੁਮਾਰ, ਐਕਸੀਅਨ ਪਾਵਰਕਾਮ ਦਰਸ਼ਨ ਸਿੰਘ, ਸਵਰਣਕਾਰ ਤੇ ਸਰਾਫ਼ਾ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਚੌਹਾਨ ਸੋਨੂੰ ਆਦਿ ਹਾਜ਼ਰ ਸਨ।