ਕਸ਼ਮੀਰ 'ਚ ਫ਼ੌਜ ਦੀ ਗੋਲੀ ਨਾਲ ਤਿੰਨ ਨੌਜਵਾਨ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ੍ਰੀਨਗਰ, 5 ਅਗੱਸਤ : ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਵਿਚ ਪਥਰਾਅ ਕਰ ਰਹੇ ਨੌਜਵਾਨਾਂ 'ਤੇ ਸੁਰੱਖਿਆ ਬਲਾਂ ਨੇ ਗੋਲੀ ਚਲਾ ਦਿਤੀ ਜਿਸ ਦੇ ਨਤੀਜੇ ਵਜੋਂ ਤਿੰਨ ਜਣੇ ਜ਼ਖ਼ਮੀ ਹੋ ਗਏ।

Firing

ਸ੍ਰੀਨਗਰ, 5 ਅਗੱਸਤ : ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਵਿਚ ਪਥਰਾਅ ਕਰ ਰਹੇ ਨੌਜਵਾਨਾਂ 'ਤੇ ਸੁਰੱਖਿਆ ਬਲਾਂ ਨੇ ਗੋਲੀ ਚਲਾ ਦਿਤੀ ਜਿਸ ਦੇ ਨਤੀਜੇ ਵਜੋਂ ਤਿੰਨ ਜਣੇ ਜ਼ਖ਼ਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਨੌਜਵਾਨ ਦੀ ਭੀੜ ਨੇ ਅੱਜ ਸਵੇਰੇ ਬਾਂਦੀਪੁਰਾ ਦੇ ਸੰਬੋਲ ਇਲਾਕੇ ਵਿਚੋਂ ਲੰਘ ਰਹੇ ਫ਼ੌਜ ਦੇ ਕਾਫ਼ਲੇ 'ਤੇ ਪਥਰਾਅ ਸ਼ੁਰੂ ਕਰ ਦਿਤਾ। ਉਨ੍ਹਾਂ ਕਿਹਾ ਕਿ ਫ਼ੌਜੀਆਂ ਨੇ ਭੀੜ ਨੂੰ ਭਜਾਉਣ ਲਈ ਕਥਿਤ ਤੌਰ 'ਤੇ ਗੋਲੀ ਚਲਾ ਦਿਤੀ ਜਿਸ ਕਾਰਨ ਤਿੰਨ ਜਣੇ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਅਜਿਹੀ ਹੀ ਇਕ ਹੋਰ ਘਟਨਾ ਅਨੰਤਨਾਗ ਜ਼ਿਲ੍ਹੇ ਦੇ ਹਰਨਾਗ ਵਿਖੇ ਵਾਪਰੀ ਪਰ ਫ਼ੌਜ ਦੀ ਗੋਲੀਬਾਰੀ ਕਾਰਨ ਕੋਈ ਜ਼ਖ਼ਮੀ ਨਹੀਂ ਹੋਇਆ। (ਏਜੰਸੀ)