ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 3 ਜੁਲਾਈ ਨੂੰ ਹੋਵੇਗੀ ਮੰਤਰੀ ਮੰਡਲ ਦੀ ਬੈਠਕ

ਏਜੰਸੀ

ਖ਼ਬਰਾਂ, ਰਾਜਨੀਤੀ

ਮੰਤਰੀ ਮੰਡਲ ਵਿਚ ਸੰਭਾਵੀ ਫੇਰਬਦਲ ਦੀਆਂ ਕਿਆਸਅਰਾਈਆਂ ਸ਼ੁਰੂ

PM to chair meeting of Council of Ministers on July 3

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜੁਲਾਈ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ:ਪਾਕਿਸਤਾਨੀ ਡਰੋਨ ਬਰਾਮਦ ਕਰਵਾਉਣ ਵਾਲੇ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ

ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਇਥੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਮੰਤਰੀ ਮੰਡਲ ਵਿਚ ਸੰਭਾਵੀ ਫੇਰਬਦਲ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ। 3 ਜੁਲਾਈ ਦੀ ਮੀਟਿੰਗ ਪ੍ਰਗਤੀ ਮੈਦਾਨ ਵਿਚ ਨਵੇਂ ਬਣੇ ਕਨਵੈਨਸ਼ਨ ਸੈਂਟਰ ਵਿਚ ਹੋਣ ਦੀ ਸੰਭਾਵਨਾ ਹੈ। ਸਤੰਬਰ ਵਿਚ ਇਸ ਕੇਂਦਰ ਵਿਚ ਜੀ-20 ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਤੋਂ ਪਹਿਲਾਂ ਸਰਕਾਰ ਨੂੰ ਇਸ ਦੇ ਨਤੀਜਿਆਂ ਬਾਰੇ ਸੋਚਣਾ ਚਾਹੀਦੈ : ਫਾਰੂਕ ਅਬਦੁੱਲਾ

ਪ੍ਰਧਾਨ ਮੰਤਰੀ ਮੋਦੀ ਨਾਲ ਬੁੱਧਵਾਰ ਨੂੰ ਹੋਈ ਬੈਠਕ 'ਚ ਨੱਡਾ ਦੀ ਮੌਜੂਦਗੀ ਨੇ ਸਰਕਾਰ ਅਤੇ ਭਾਜਪਾ ਸੰਗਠਨ 'ਚ ਬਦਲਾਅ ਦੀਆਂ ਅਟਕਲਾਂ ਸ਼ੁਰੂ ਕਰ ਦਿਤੀਆਂ ਹਨ। ਇਸ ਵਿਚ ਪਾਰਟੀ ਸਾਲ ਦੇ ਅੰਤ ਵਿਚ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਵਿਚ ਫੇਰਬਦਲ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵੀ ਅਟਕਲਾਂ ਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਲਾਲ ਚੰਦ ਕਟਾਰੂਚੱਕ ਕਥਿਤ ਵੀਡੀਉ ਮਾਮਲਾ : ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸੱਦੇ ਸ਼ਿਕਾਇਤਕਰਤਾ ਤੇ ਅਧਿਕਾਰੀ

ਪਿਛਲੇ ਕੁਝ ਦਿਨਾਂ ਵਿਚ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਸੰਗਠਨਾਤਮਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਕਈ ਦੌਰ ਦੀ ਗੱਲਬਾਤ ਕੀਤੀ ਹੈ। ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੇਲੰਗਾਨਾ, ਮਿਜ਼ੋਰਮ ਵਿਚ ਇਸ ਸਾਲ ਦੇ ਅੰਤ ਵਿਚ ਚੋਣਾਂ ਹੋਣੀਆਂ ਹਨ। ਸੰਸਦ ਦੇ ਮਾਨਸੂਨ ਸੈਸ਼ਨ ਤੋਂ ਕੁਝ ਦਿਨ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਹੋ ਰਹੀ ਹੈ। ਮਾਨਸੂਨ ਸੈਸ਼ਨ ਜੁਲਾਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।