Punjab News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ, ਪ੍ਰਤਾਪ ਬਾਜਵਾ ਨੂੰ ਬਣਾਇਆ ਗਿਆ ਕਨਵੀਨਰ
Punjab News: ਕਮੇਟੀ ਵਿਚ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ
ਪੰਜਾਬ ਦੀਆਂ ਚਾਰ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿੱਚ ਸੱਤ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਹਲਕਿਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।
ਇਸ ਸੂਚੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ ਪਰ ਅਕਾਲੀ ਦਲ ਵਲੋਂ ਇਨ੍ਹਾਂ ਜ਼ਿਮਨੀ ਚੋਣਾਂ ਤੋਂ ਕਿਨਾਰਾ ਕੀਤਾ ਗਿਆ ਹੈ।