'ਮੈਂ ਵੀ ਕਹਿ ਸਕਦਾ ਹਾਂ ਕਿ ਮੈਨੂੰ ਜੱਟ ਹੋਣ ਕਾਰਨ ਮੁੱਖ ਮੰਤਰੀ ਨਹੀਂ ਬਣਾਇਆ ਗਿਆ' : ਸੁਖਜਿੰਦਰ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਜਾਖੜ ਦੀ ਕਾਂਗਰਸ ਨਾਲ ਨਰਾਜ਼ਗੀ ਉਤੇ ਰੰਧਾਵਾ ਨੇ ਪ੍ਰਗਟਾਇਆ ਇਤਰਾਜ਼

Sukhjinder Singh Randhawa

ਚੰਡੀਗੜ੍ਹ: ਕਾਂਗਰਸ ਆਗੂ ਸੁਖਜਿੰਦਰ ਰੰਧਾਵਾ ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਗਏ ਸੁਨੀਲ ਜਾਖੜ ’ਤੇ ਤਿੱਖਾ ਨਿਸ਼ਾਨਾ ਲਾਇਆ ਹੈ। ਇਕ ਨਿਜੀ ਟੀ.ਵੀ. ਚੈਨਲ ਨਾਲ ਇੰਟਰਵਿਊ ਦੌਰਾਨ ਜਾਖੜ ਦੀ ਕਾਂਗਰਸ ਨਾਲ ਨਰਾਜ਼ਗੀ ’ਤੇ ਰੰਧਾਵਾ ਨੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਜਾਖੜ ਨੂੰ ਹਿੰਦੂ ਹੋਣ ਕਾਰਨ ਮੁੱਖ ਮੰਤਰੀ ਨਹੀਂ ਬਣਾਇਆ, ਤਾਂ ਫਿਰ ਮੈਂ ਵੀ ਇਹ ਕਹਿ ਸਕਦਾ ਹਾਂ ਕਿ ਮੈਨੂੰ ਜੱਟ ਹੋਣ ਕਾਰਨ ਨਕਾਰਿਆ ਗਿਆ।

ਰੰਧਾਵਾ ਨੇ ਅੱਗੇ ਕਿਹਾ, ‘‘ਮੈਨੂੰ ਵੀ ਮੁੱਖ ਮੰਤਰੀ ਬਣਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਮਨਪ੍ਰੀਤ ਬਾਦਲ ਅਤੇ ਨਵਜੋਤ ਸਿੱਧੂ ਨੇ ਵੀ ਕਿਹਾ ਸੀ ਕਿ ਰੰਧਾਵਾ ਨੂੰ ਮੁੱਖ ਮੰਤਰੀ ਨਹੀਂ ਬਣਾਉਣਾ।’’ ਉਨ੍ਹਾਂ ਕਿਹਾ ਕਿ ਪਰ ਉਨ੍ਹਾਂ ਨੂੰ ਸਿਰਫ਼ ਸੁਨੀਲ ਜਾਖੜ ’ਤੇ ਮਲਾਲ ਰਿਹਾ ਹੈ। ਉਨ੍ਹਾਂ ਕਿਹਾ, ‘‘ਗੁੱਸਾ ਤਾਂ ਮੈਨੂੰ ਆਉਣਾ ਚਾਹੀਦਾ ਹੈ ਜਿਸ ਨੂੰ ਪੁਛਿਆ ਹੀ ਨਹੀਂ ਉਹ ਗੁੱਸਾ ਕਰੀ ਜਾਂਦਾ।’’