ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀਆਂ ਸਰਕਾਰਾਂ ਨੂੰ ਸਵਾਲ- ਆਖ਼ਰ ਪੰਜਾਬ ਕਿਵੇਂ ਹੋਇਆ ਕਰਜ਼ਾਈ?

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ- ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਾ ਚੰਗੇ ਸਕੂਲ, ਨਾ ਵਿਕਾਸ ਕਾਰਜ ਅਤੇ ਨਾ ਹੀ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ 

CM Bhagwant Mann

ਮੋਹਾਲੀ : ਮੌਜੂਦਾ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਕਈ ਯਤਨ ਕੀਤੇ ਜਾ ਰਹੇ ਹਨ। ਨੌਕਰੀਆਂ ਤੋਂ ਲੈ ਕੇ ਸਿਹਤ ਸਹੂਲਤਾਂ ਤੱਕ ਹਰ ਬੁਨਿਆਦੀ ਸਹੂਲਤ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਇਨ੍ਹਾਂ ਸਭ ਕੋਸ਼ਿਸ਼ਾਂ ਦੇ ਵਿਚਕਾਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲਿਆ ਹੈ।

ਇਹ ਵੀ ਪੜ੍ਹੋ: ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ, 8 ਦੀ ਮੌਤ ਤੇ 3 ਜ਼ਖ਼ਮੀ 

ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਨਾ ਤਾਂ ਪੰਜਾਬ ਨੂੰ ਚੰਗੇ ਸਕੂਲ ਦਿਤੇ ਅਤੇ ਨਾ ਹੀ ਪੰਜਾਬ ਦੀ ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਸਨ ਪਰ ਸੂਬੇ ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾਈ ਬਣਾ ਦਿੱਤਾ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਕੋਈ ਵਿਕਾਸ ਕਾਰਜ ਹੀ ਨਹੀਂ ਹੋਇਆ ਤਾਂ ਪੰਜਾਬ ਸਿਰ ਥੋੜੇ ਸਾਲਾਂ ਵਿਚ ਹੀ ਇੰਨਾ ਕਰਜ਼ਾ ਕਿਵੇਂ ਚੜ੍ਹ ਗਿਆ?

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੱਗੇ ਸਮਾਰਟ ਕੈਮਰਿਆਂ ਬਾਰੇ RTI ਵਿਚ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ 

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਪ੍ਰਸ਼ਾਸਨ ਅਤੇ ਵਿਜੀਲੈਂਸ ਨੂੰ ਪੂਰੀ ਖੁੱਲ੍ਹ ਦਿਤੀ ਹੈ ਕਿ ਭ੍ਰਿਸ਼ਟਾਚਾਰ ਨੂੰ ਨਕੇਲ ਕੱਸਣ ਲਈ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ’ਚੋਂ ਲੁੱਟਿਆ ਗਿਆ ਇਕ-ਇਕ ਪੈਸਾ ਵਾਪਸ ਲਿਆ ਕੇ ਸਰਕਾਰੀ ਖ਼ਜ਼ਾਨੇ ’ਚ ਜਮ੍ਹਾ ਕਰਵਾਇਆ ਜਾਵੇਗਾ। 

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਪੱਸ਼ਟ ਕੀਤਾ ਹੈ ਕਿ ਕਿ ਜੋ ਵੀ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।