'ਅਗਨੀਪਥ' ਖ਼ਿਲਾਫ਼ 'ਆਪ' ਸਰਕਾਰ ਦਾ ਮਤਾ ਦੇਸ਼ਧ੍ਰੋਹ : ਤਰੁਣ ਚੁੱਘ

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ

Tarun Chugh

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਗਨੀਪਥ ਯੋਜਨਾ ਦੇ ਵਿਰੋਧ ਵਿਚ 'ਆਪ' ਸਰਕਾਰ ਵਲੋਂ ਵਿਧਾਨ ਸਭਾ 'ਚ ਪਾਸ ਕੀਤੇ ਮਤੇ ਨੂੰ ਗੈਰ-ਸੰਵਿਧਾਨਕ ਅਤੇ ਰਾਸ਼ਟਰ ਵਿਰੋਧੀ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਰੇ ਵਿੱਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਇੱਕ ਅਜਿਹੀ ਮਿਸਾਲ ਕਾਇਮ ਕਰ ਰਹੇ ਹਨ ਜੋ ਦੇਸ਼ ਦੀ ਸੁਰੱਖਿਆ ਨੂੰ ਗੰਭੀਰ ਚੁਣੌਤੀ ਦੇ ਰਹੀ ਹੈ। ਮਾਨ ਸਰਕਾਰ ਦੀ ਇਹ ਕਾਰਵਾਈ ਸਸਤੀ ਸ਼ੌਹਰਤ ਹਾਸਲ ਕਰਨ ਲਈ ਕਰ ਰਹੀ ਹੈ।

ਮੈਨੂੰ ਸਰਕਾਰ ਦੀ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਨੌਜਵਾਨਾਂ ਵਿੱਚ ਅਗਨੀਵੀਰ ਬਣਨ ਲਈ ਬਹੁਤ ਉਤਸ਼ਾਹ ਹੈ। ਲੱਖਾਂ ਨੌਜਵਾਨਾਂ ਨੇ ਹਵਾਈ ਸੈਨਾ ਵਿੱਚ ਭਰਤੀ ਹੋਣ ਲਈ ਅਰਜ਼ੀਆਂ ਭਰੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਵੱਲੋਂ ਅਜਿਹਾ ਪ੍ਰਸਤਾਵ ਪਾਸ ਕਰਨਾ ਸਰਾਸਰ ਧੱਕਾ ਹੈ। ਰਾਸ਼ਟਰੀ ਅਖੰਡਤਾ ਨੂੰ ਖ਼ਤਰਾ ਹੈ।