ਕਾਂਗਰਸ ਆਗੂ ਦੀ ਚਿੱਠੀ- ਸਿੰਧਿਆ ਨੂੰ ਐਮਪੀ ਤੋਂ ਦੂਰ ਰੱਖਿਆ ਤਾਂ 500 ਲੋਕਾਂ ਸਮੇਤ ਦੇਣਗੇ ਅਸਤੀਫ਼ਾ

ਏਜੰਸੀ

ਖ਼ਬਰਾਂ, ਰਾਜਨੀਤੀ

ਦਤਿਆ ਦੇ ਕਾਂਗਰਸ ਆਗੂ ਅਸ਼ੋਕ ਦਾਂਗੀ ਨੇ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ।

Jyotiraditya Scindia

ਗਵਾਲੀਅਰ: ਮੱਧ ਪ੍ਰਦੇਸ਼ ਕਾਂਗਰਸ ਦੇ ਇਕ ਆਗੂ ਨੇ ਕਾਂਗਰਸ ਹਾਈ ਕਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਜੋਤੀਰਾਦਿੱਤਿਆ ਸਿੰਧਿਆ ਨੂੰ ਸੂਬੇ ਦੀ ਸਿਆਸਤ ਤੋਂ ਦੂਰ ਰੱਖਿਆ ਗਿਆ ਤਾਂ ਉਹ ਪਾਰਟੀ ਦੇ 500 ਲੋਕਾਂ ਨਾਲ ਅਸਤੀਫ਼ਾ ਦੇ ਦੇਣਗੇ। ਦਤਿਆ ਦੇ ਕਾਂਗਰਸ ਆਗੂ ਅਸ਼ੋਕ ਦਾਂਗੀ ਨੇ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ। ਇਸ ਨੋਟ ਵਿਚ ਅਸ਼ੋਕ ਨੇ ਲਿਖਿਆ ਹੈ ਕਿ ਪ੍ਰਦੇਸ਼ ਕਾਂਗਰਸ ਦੀ ਸਰਕਾਰ ਬਣਨ ਪਿੱਛੇ ਜੋ ਚਮਤਕਾਰੀ ਸ਼ਖਸੀਅਤ ਦੀ ਸਖ਼ਤ ਅਤੇ ਅਣਥੱਕ ਮਿਹਤਨ ਹੈ ਤਾਂ ਉਹ ਮਿਹਨਤ ਜੋਤੀਰਾਦਿੱਤਿਆ ਸਿੰਧਿਆ ਦੀ ਹੈ।

 


 

ਉਹਨਾਂ ਨੇ ਅੱਗੇ ਲਿਖਿਆ ਹੈ ਕਿ ਪ੍ਰਦੇਸ਼ ਵਿਚ ਕਾਂਗਰਸ ਸਰਕਾਰ ਬਣਨ ਵਿਚ ਪ੍ਰਸ਼ੰਸਾਯੋਗ ਯੋਗਦਾਨ ਨੂੰ ਕਾਂਗਰਸ ਲੀਡਰਸ਼ਿਪ ਨੂੰ ਨਹੀਂ ਭੁੱਲਣਾ ਚਾਹੀਦਾ। ਜੇਕਰ ਉਹਨਾਂ ਨੂੰ ਪ੍ਰਦੇਸ਼ ਦੀ ਸਿਆਸਤ ਤੋਂ ਦੂਰ ਕੀਤਾ ਜਾਂਦਾ ਹੈ ਤਾਂ ਉਹ ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਜ਼ਿਲ੍ਹਾ ਪੰਚਾਇਤ ਮੈਂਬਰਾਂ ਸਮੇਤ ਅਸਤੀਫ਼ਾ ਦੇਣਗੇ।

ਉਧਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਦਿੱਲੀ ਆ ਕੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸੋਨੀਆ ਨੂੰ ਮਿਲਣ ਤੋਂ ਬਾਅਦ ਕਮਲਨਾਥ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹਨਾਂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਕਈ ਮੁੱਦਿਆਂ ‘ਤੇ ਉਹਨਾਂ ਨਾਲ ਗੱਲ ਕੀਤੀ ਹੈ, ਜਿਸ ਵਿਚ ਪਾਰਟੀ ਸੰਗਠਨ ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਹੋਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।