ਭਾਜਪਾ ਦੇ 55 ਫ਼ੀਸਦੀ ਸੰਸਦ ਮੈਂਬਰਾਂ 'ਤੇ ਸੰਗੀਨ ਜੁਰਮਾਂ ਦੇ ਦੋਸ਼ : ਸੁਖਵਿੰਦਰ ਸਿੰਘ ਡੈਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਿਹਾ, ਰਾਹੁਲ ਗਾਂਧੀ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ? ਕਾਂਗਰਸ ਕਰੇਗੀ ਸੰਘਰਸ਼

Congress members during press conference

ਫ਼ਿਰੋਜ਼ਪੁਰ : ਦੇਸ਼ ਦੇ ਲੋਕਾਂ ਦੇ ਮਨਾਂ ਅੰਦਰ ਕੁਲ ਹਿੰਦ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਦੀ ਵਧਦੀ ਲੋਕਪ੍ਰਿਅਤਾ ਦੇ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤੀ ਜਨਤਾ ਪਾਰਟੀ ਦੀ ਟੀਮ ਘਬਰਾ ਚੁੱਕੀ ਹੈ। ਜਿਸ ਕਾਰਨ ਪ੍ਰਧਾਨ ਮੋਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਸਰਕਾਰ ਸੰਵਿਧਾਨਿਕ ਸੰਸਥਾਵਾ ਦਾ ਗਲਤ ਇਸਤੇਮਾਲ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਪੋਕਪਰਸਨ ਸੁਖਵਿਦਰ ਸਿੰਘ ਡੈਣੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜੀਰਾ ਵਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੀਆ ਸੰਵਿਧਾਨਿਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਜੋ ਕੋਈ ਵਿਅਕਤੀ ਭਾਜਪਾ ਨੂੰ ਸਵਾਲ ਕਰਦਾ ਹੈ ਭਾਜਪਾ ਉਸਨੂੰ ਸੋਚੀ ਸਮਝੀ ਸਾਜਿਸ਼ ਤਹਿਤ ਵੱਖ-ਵੱਖ ਏਜੰਸੀਆ ਦਾ ਅਤੇ ਸੰਵਿਧਾਨਿਕ ਸੰਸਥਾਵਾਂ ਦਾ ਗਲਤ ਇਸਤੇਮਾਲ ਕਰ ਕੇ ਡਰਾ ਧਮਕਾ ਕੇ ਚੁੱਪ ਕਰਾ ਦਿੰਦੀ ਹੈ। ਪਰ ਜਿਸ ਪਾਰਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੋਵੇ ਅਤੇ ਜਿਸ ਪਾਰਟੀ ਦੇ ਆਗੂਆਂ ਦੇ  ਵਿਚ ਦੇਸ਼ ਦੇ ਜਜਬੇ ਪ੍ਰਤੀ ਖੂਨ ਖੋਲਦਾ ਹੋਵੇ ਉਹ ਪਾਰਟੀਆਂ ਹਕੂਮਤਾਂ ਤੋਂ ਕਦੇ ਈਨ  ਨਹੀਂ ਮੰਨਿਆ ਕਰਦਿਆਂ। ਸਗੋਂ ਇੱਟ ਦਾ ਜਵਾਬ ਦਾ ਜਵਾਬ ਪੱਥਰ ਦਿੱਤਾ ਜਾਵੇਗਾ। 

ਆਪਣੇ ਸੰਬੋਧਨ ਦੌਰਾਨ ਅੱਗੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਪਾਰਲੀਮੈਂਟ ਵਿੱਚ 07 ਫਰਵਰੀ 2023 ਨੂੰ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਬੰਧਾਂ ਤੇ ਸਵਾਲ ਉਠਾਉਦੇਂ ਹੋਏ ਭਾਸ਼ਣ ਦਿੱਤਾ ਅਤੇ ਇੱਕ ਵੱਡਾ ਸਵਾਲ ਮੋਦੀ ਸਰਕਾਰ ਨੂੰ ਕੀਤਾ ਕਿ ਗੌਤਮ ਅਡਾਨੀ ਕੋਲ ਆਇਆ ਵਿਦੇਸ਼ੀ 20 ਹਜ਼ਾਰ ਕਰੋੜ ਰੁਪਇਆ ਕਿਸਦਾ ਹੈ? ਕੀ ਇਹ ਸਿਆਸੀ ਪੈਸਾ ਹੈ? 

ਰਾਹੁਲ ਗਾਂਧੀ ਦੇ ਉਸ ਸੰਬੋਧਨ ਤੋਂ 9 ਦਿਨਾਂ ਦੇ ਅੰਦਰ ਅੰਦਰ ਹੀ ਇੱਕ ਝੂਠੀ ਸ਼ਿਕਾਇਤ ਜੋ ਕਿ ਬੀ.ਜੇ.ਪੀ. ਦੇ ਇੱਕ ਐਮ.ਐਲ.ਏ. ਪੂਰਨੇਸ਼ ਭੂਤਵਾਲਾ ਨੇ ਸੂਰਤ ਗੁਜਰਾਤ ਦੀ ਇੱਕ ਅਦਾਲਤ ਵਿੱਚ 2019 ਵਿੱਚ ਦਾਇਰ ਕੀਤੀ ਹੋਈ ਸੀ, ਉਹਦੇ ਉਤੇ ਖੁਦ ਹੀ 2022 ਵਿੱਚ ਗੁਜਰਾਤ ਹਾਈ ਕੋਰਟ ਤੋਂ ਸਟੇਅ ਦੀ ਮੰਗ ਕਰਕੇ ਸਟੇਅ ਲਿਆ ਹੋਇਆ ਸੀ। ਉਹ ਸਟੇਅ ਇੱਕ ਸਾਲ ਬਾਅਦ ਰਾਹੁਲ ਗਾਂਧੀ ਦੇ ਸੰਸਦ ਵਿੱਚ ਭਾਸ਼ਣ ਦੇ 9 ਦਿਨ ਦੇ ਵਿੱਚ-ਵਿੱਚ ਹੀ ਗੁਜਰਾਤ ਹਾਈ ਕੋਰਟ ਵਿੱਚੋਂ ਵਾਪਸ ਲੈ ਲਿਆ। 

27 ਫਰਵਰੀ 2023 ਨੂੰ ਉਸ ਝੂਠੀ ਕੰਪਲੇਂਟ ਤੇ ਸੂਰਤ ਦੀ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋ ਗਈ ਅਤੇ 23 ਮਾਰਚ 2023 ਨੂੰ ਜਾਣੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਅਦਾਲਤ ਨੇ  ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾ ਦਿੱਤਾ।

ਆਜ਼ਾਦ ਭਾਰਤ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕਿਸੇ ਨੂੰ ਮਾਣਹਾਨੀ ਦੇ ਕੇਸ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਹੋਵੇ। ਉਸ ਤੋਂ ਬਾਅਦ 24 ਮਾਰਚ 2023 ਨੂੰ 24 ਘੰਟਿਆਂ ਦੇ ਅੰਦਰ-ਅੰਦਰ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਨੂੰ ਬਤੌਰ ਲੋਕ ਸਭਾ ਸੰਸਦ ਅਯੋਗ ਕਰਾਰ ਦੇ ਕੇ ਉਹਨਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ, ਜਦਕਿ ਭਾਜਪਾ ਦੇ 55 ਪ੍ਰਤੀਸ਼ਤ ਸੰਸਦ ਮੈਂਬਰਾਂ ਤੇ ਸੰਗੀਨ ਜੁਰਮਾਂ ਦੇ ਦੋਸ਼ ਹਨ, ਪਰ ਉਹਨਾਂ 'ਤੇ ਨਾ ਕਦੇ ਕੋਈ ਕਾਰਵਾਈ ਹੋਵੇ ਅਤੇ ਨਾ ਹੀ ਉਹਨਾਂ ਦੀ ਮੈਂਬਰਸ਼ਿਪ ਕਦੇ ਰੱਦ ਹੋਈ। ਇਹ ਸਭ ਇਹੀ ਦਰਸਾਸੁੰਦ ਹੈ ਕਿ ਕਿਵੇਂ ਪ੍ਰਧਾਨ ਮੋਦੀ ਨਰਿੰਦਰ ਮੋਦੀ ਦੀ ਸਰਕਾਰ ਰਾਹੁਲ ਗਾਂਧੀ ਤੋਂ ਅਤੇ ਉਹਨਾਂ ਦੇ ਸਵਾਲਾਂ ਤੋਂ ਬੁਰੀ ਤਰ੍ਹਾਂ ਘਬਰਾ ਗਈ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕਾਂ ਨੇ ਆਪਣੀਆ ਜਾਨਾਂ ਕੁਰਬਾਨ ਕਰ ਕੇ ਇਸ ਦੇਸ਼ ਦੀ ਅਜ਼ਾਦੀ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ ਅਤੇ ਇਸ ਦੇਸ਼ ਨੂੰ ਅਜ਼ਾਦ ਕਰਵਾਇਆ। ਹੁਣ ਵੀ ਕਾਂਗਰਸ ਪਾਰਟੀ ਇਸਦੇ ਵਰਕਰ, ਆਮ ਲੋਕਾਂ ਨੂੰ ਨਾਲ ਲੈ ਕੇ ਅਤੇ ਲਾਮਬੰਦ ਕਰਕੇ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖ਼ਿਲਾਫ਼ ਇੱਕ ਵੱਡਾ ਸੰਘਰਸ਼ ਵਿੱਢਣ ਲਈ ਤਿਆਰ ਬਰ ਤਿਆਰ ਹਨ ਅਤੇ ਪੂਰੀ ਨਿਡਰਤਾ ਨਾਲ ਇਸ ਸਰਕਾਰੀ ਤਾਨਾਸ਼ਾਹੀ ਦਾ ਮੁਕਾਬਲਾ ਕਰਨ ਲਈ ਤਿਆਰ ਹਨ।

ਇਸ ਮੌਕੇ ਵਿਸ਼ੇਸ਼ ਤੌਰ ਸਬਕਾ ਐਕਟਿਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਅਤੇ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ, ਆਸ਼ੂ ਬੰਗੜ , ਗੁਰਚਰਨ ਸਿੰਘ ਨਾਹਰ,ਗੁਰਭੇਜ ਸਿੰਘ ਟਿੱਬੀ , ਬਲਾਕ ਪ੍ਰਧਾਨ ਘੱਲ ਖ਼ੁਰਦ ਲੱਖਵਿੰਦਰ ਸਿੰਘ ਜੰਬਰ ,ਕਮਲ ਅਗਰਵਾਲ ਪ੍ਰਧਾਨ ਮੁਦਕੀ ,ਗੁਰਬਖਸ਼ ਭਾਂਵੜਾ ਬਲਾਕ ਪ੍ਰਧਾਨ ਮਮਦੋਟ , ਹਰਪਾਲ ਸਿੰਘ ਨੀਟਾ ਸੋਢੀ ਪ੍ਰਧਾਨ ਮਮਦੋਟ ਸ਼ਹਿਰੀ , ਲੱਖਵਿੰਦਰ ਸਿੰਘ ਜੌੜਾਂ ਬਲਾਕ ਪ੍ਰਧਾਨ ਜ਼ੀਰਾ ,ਤਜਿੰਦਰ  ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ OBC ਡਿਪਾਰਮੈਟ ,ਦੇਸ਼ਰਾਜ ਅਰੌੜਾ ਤਲਵੰਡੀ ਸਿਟੀ ਪ੍ਰਧਾਨ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਤਲਵੰਡੀ ਭਾਈ, ਤਿਲਕ ਰਾਜ ਪ੍ਰਧਾਨ ਆੜ੍ਹਤੀ ਯੂਨੀਅਨਾਂ ਫ਼ਿਰੋਜ਼ਪੁਰ, ਗੁਰਪ੍ਰੀਤ ਸਿੰਘ ਗੋਪੀ  ਮੈਂਬਰ ਬਲਾਕ ਸੰਮਤੀ ਅਜੈ ਜੋਸ਼ੀ ਸੀਨੀਅਰ ਮੀਤ ਪ੍ਰਧਾਨ,ਸੁਖਦੇਵ ਸਿੰਘ ਵਿਰਕ ਆਦਿ 
ਹਾਜ਼ਰ ਸਨ।