ਸਿੱਧੂ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਉਣ ਦੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਅਜੇ ਅਜਿਹਾ ਕੋਈ ਫ਼ੈਸਲਾ ਨਹੀਂ ਹੋਇਆ: ਚਾਕੋ

Navjot Singh Sidhu likely to be appointed next Delhi Congress president, say sources

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਜਿਨ੍ਹਾਂ ਨੇ  ਪੰਜਾਬ ਮੰਤਰੀ ਮੰਡਲ ਵਲੋਂ ਕੁੱਝ ਦਿਨ ਪਹਿਲਾਂ ਅਪਣਾ ਅਸਤੀਫ਼ਾ ਦਿਤਾ ਸੀ, ਨੂੰ ਦਿੱਲੀ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਚਲ ਰਹੀ ਹੈ। ਬੇਸ਼ੱਕ ਦਿੱਲੀ ਕਾਂਗਰਸ ਕਮੇਟੀ ਮਾਮਲਿਆਂ ਦੇ ਮੁਖੀ ਪੀ.ਸੀ. ਚਾਕੋ ਨੇ ਅਜਿਹਾ ਕੋਈ ਵੀ ਫ਼ੈਸਲਾ ਹੋਣ ਤੋਂ ਇਨਕਾਰ ਕੀਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਕਾਂਗਰਸ ਕਮੇਟੀ ਦੀ ਅਜੇ ਨਾ ਤਾਂ ਕੋਈ ਮੀਟਿੰਗ ਹੋਈ ਹੈ ਅਤੇ ਨਾ ਹੀ ਪ੍ਰਧਾਨਗੀ ਬਾਰੇ ਕੋਈ ਫ਼ੈਸਲਾ ਹੋਇਆ ਹੈ। ਅਸਲ ਵਿਚ ਸਿੱਧੂ ਦੀ ਨਿਯੁਕਤੀ ਤਾਂ ਰਾਹੁਲ ਗਾਂਧੀ ਜਾਂ ਪ੍ਰਿਅੰਕਾ ਵਾਡਰਾ ਦੀ ਸਿਫ਼ਾਰਸ਼ ਨਾਲ ਹੀ ਹੋਣੀ ਹੈ। ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਕੁੱਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਹਨ ਅਤੇ ਹੁਣ ਉਨ੍ਹਾਂ ਦੀ ਥਾਂ ਕਿਸੀ ਨੇਤਾ ਨੂੰ ਪ੍ਰਧਾਨ ਬਣਾਇਆ ਜਾਣਾ ਹੈ।

ਪੰਜਾਬ ਵਿਚ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਨਾਲ ਮੁੱਖ ਮੰਤਰੀ ਅਤੇ ਸਿੱਧੂ ਵਿਚ ਕਲੇਸ਼ ਹੋਰ ਵਧੇਗਾ। ਕਾਂਗਰਸ ਹਾਈਕਮਾਨ ਸਿੱਧੂ ਨੂੰ ਪਾਰਟੀ ਵਿਚ ਕਿਸੀ ਅਹਿਮ ਅਹੁਦੇ 'ਤੇ ਤਾਇਨਾਤ ਕਰ ਕੇ ਉਨ੍ਹਾਂ ਦਾ ਵਕਾਰ ਬਹਾਲ ਰਖਣਾ ਚਾਹੁੰਦੀ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਹੀ ਸਿੱਧੂ ਦੀ ਨਿਯੁਕਤੀ ਦੀ ਸੰਭਾਵਨਾ ਹੈ।