ਛੇ ਮਹੀਨਿਆਂ 'ਚ ਨਵੀਂ 'ਚਮਕਦੀ ਹੋਈ ਕਾਂਗਰਸ' ਦਿਸੇਗੀ : ਰਾਹੁਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਹੁਦਾ ਸੰਭਾਲਣ ਮਗਰੋਂ ਭਾਰਤ ਤੋਂ ਬਾਹਰ ਪਹਿਲੇ ਦੌਰੇ ਦੌਰਾਨ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ....

Rahul gandhi

ਮਨਾਮਾ, 9 ਜਨਵਰੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਹੁਦਾ ਸੰਭਾਲਣ ਮਗਰੋਂ ਭਾਰਤ ਤੋਂ ਬਾਹਰ ਪਹਿਲੇ ਦੌਰੇ ਦੌਰਾਨ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਵਿਰੁਧ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ 'ਤੇ ਵੰਡਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੇ ਗੁੱਸੇ ਨੂੰ ਸਮਾਜ ਵਿਚ ਨਫ਼ਰਤ ਵਿਚ ਤਬਦੀਲ ਕਰ ਰਹੀ ਹੈ। ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਨਫ਼ਰਤ ਅਤੇ ਵੰਡ ਪਾਉਣ ਦੀਆਂ ਤਾਕਤਾਂ ਨਾਲ ਲੜਨ ਵਿਚ ਮਦਦ ਦੀ ਅਪੀਲ ਕੀਤੀ। ਰਾਹੁਲ ਗਾਂਧੀ ਨੇ ਬਹਿਰੀਨ ਦੇ ਮਨਾਮਾ ਵਿਚ ਭਾਰਤੀਆਂ ਨੂੰ ਭਰੋਸਾ ਦਿਤਾ ਕਿ ਉਹ ਅਗਲੇ ਛੇ ਮਹੀਨੇ ਵਿਚ ਨਵੀਂ 'ਚਮਕਦੀ ਕਾਂਗਰਸ ਪਾਰਟੀ' ਵੇਖਣਗੇ ਜਿਸ 'ਤੇ ਲੋਕ ਵਿਸ਼ਵਾਸ ਕਰਨਗੇ। ਇਸ ਤਰ੍ਹਾਂ ਉਨ੍ਹਾਂ ਪਾਰਟੀ ਵਿਚ ਵਿਆਪਕ ਬਦਲਾਅ ਦਾ ਸੰਕੇਤ ਦਿਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਗੰਭੀਰ ਸਮੱਸਿਆ ਹੈ ਅਤੇ ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੰਭੀਰ ਸਮੱਸਿਆ ਦਾ ਹੱਲ ਕਰਨ ਵਿਚ ਸਾਥ ਦੇਣ।