ਦਿਲਗੀਰ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੇ ਬਣਾਈ ਸਬ ਕਮੇਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

7 ਦਸੰਬਰ (ਚਰਨਜੀਤ ਸਿੰਘ) ਪੁਜਾਰੀਵਾਦ ਦੇ ਕੁਹਾੜੇ ਦੇ ਸ਼ਿਕਾਰ 100 ਕਿਤਾਬਾਂ ਦੇ ਲਿਖਾਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਾਬਕਾ

SGPC

ਰਨਤਾਰਨ, 7 ਦਸੰਬਰ (ਚਰਨਜੀਤ ਸਿੰਘ) ਪੁਜਾਰੀਵਾਦ ਦੇ ਕੁਹਾੜੇ ਦੇ ਸ਼ਿਕਾਰ 100 ਕਿਤਾਬਾਂ ਦੇ ਲਿਖਾਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਾਬਕਾ ਡਾਇਰੈਕਟਰ ਡਾ. ਹਰਜਿੰਦਰ ਸਿੰਘ ਦਿਲਗੀਰ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੇ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ। ਇਹ ਸਬ ਕਮੇਟੀ ਦਿਲਗੀਰ ਮਾਮਲੇ 'ਤੇ ਅਦਾਲਤ ਵਿਚ ਜਵਾਬੀ ਦਾਅਵਾ ਤਿਆਰ ਕਰੇਗੀ।  ਜਾਣਕਾਰੀ ਮੁਤਾਬਕ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਦੇ ਇਕ ਵਧੀਕ ਸਕੱਤਰ ਦੀ ਅਗਵਾਈ ਵਿਚ ਇਕ ਰੀਪੋਰਟ ਭੇਜੀ ਗਈ ਸੀ ਜਿਸ ਨੂੰ ਆਧਾਰ ਬਣਾ ਕੇ 27 ਜੁਲਾਈ 2017 ਨੂੰ ਜਥੇਦਾਰਾਂ ਨੇ ਦਿਲਗੀਰ ਦੇ ਧਾਰਮਕ, ਸਮਾਜਕ ਅਤੇ ਰਾਜਨੀਤਕ ਮੰਚਾਂ ਤੋਂ ਬੋਲਣ 'ਤੇ ਰੋਕ ਲਗਾ ਦਿਤੀ ਸੀ। ਇਸ ਫ਼ੈਸਲੇ 'ਤੇ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ, ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੋਂ ਇਲਾਵਾ ਖ਼ੁਦ ਹਮੇਸ਼ਾ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿ. ਇਕਬਾਲ ਸਿੰਘ ਦੇ ਦਸਤਖ਼ਤ ਹਨ।  ਜਥੇਦਾਰਾਂ ਦੇ ਇਸ ਫੈਸਲੇ ਨੂੰ ਡਾ. ਦਿਲਗੀਰ ਨੇ ਅਦਾਲਤ ਵਿਚ ਚੁਨੌਤੀ ਦਿਤੀ ਹੋਈ ਹੈ। ਬੀਤੇ ਦਿਨੀ ਅਦਾਲਤ ਨੇ ਦਿਲਗੀਰ ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਸੀ ਕਿ ਉਹ ਅਪਣਾ ਜਵਾਬ ਦਾਖ਼ਲ ਕਰੇ।