ਗੁਜਰਾਤ ਚੋਣਾਂ ਤੋਂ ਬਾਅਦ ਵਧਣਗੀਆਂ ਤੇਲ ਦੀਆਂ ਕੀਮਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਟਰੌਲ-ਡੀਜ਼ਲ ਦੀਆਂ ਕੀਮਤਾਂ ਸਰਕਾਰ ਵਲੋਂ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਵੀ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਦਿੱਲੀ 'ਚ ਇਕ ਲੀਟਰ

Petrol

ਨਵੀਂ ਦਿੱਲੀ, 14 ਦਸੰਬਰ: ਪਟਰੌਲ-ਡੀਜ਼ਲ ਦੀਆਂ ਕੀਮਤਾਂ ਸਰਕਾਰ ਵਲੋਂ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਵੀ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਦਿੱਲੀ 'ਚ ਇਕ ਲੀਟਰ ਪਟਰੌਲ ਲਈ ਲੋਕਾਂ ਨੂੰ 69.07 ਰੁਪਏ ਅਦਾ ਕਰਨੇ ਪੈ ਰਹੇ ਹਨ, ਉਥੇ ਹੀ ਡੀਜ਼ਲ ਲਹੀ 58.33 ਰੁਪਏ ਪ੍ਰਤੀ ਲੀਟਰ ਦਾ ਭੁਗਤਾਨ ਕਰਨਾ ਪੈ ਰਿਹਾ ਹੈ।

ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਲਈ ਕੱਚਾ ਤੇਲ ਦੀਆਂ ਵਧਦੀਆਂ ਕੀਮਤਾਂ ਜ਼ਿੰਮੇਵਾਰ ਹਨ। ਇਕ ਰੀਪੋਰਟ ਮੁਤਾਬਕ ਗੁਜਰਾਤ ਚੋਣਾਂ ਤੋਂ ਬਾਅਦ ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਸਿੱਧੇ ਤੌਰ 'ਤੇ 2 ਰੁਪਏ ਦਾ ਵਾਧਾ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸਰਕਾਰ ਵਲੋਂ ਇਸ ਵਾਰ ਰਾਹਤ ਮਿਲਣ ਦੇ ਆਸਾਰ ਘੱਟ ਹਨ।

ਪਟਰੌਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਬੁਧਵਾਰ ਨੂੰ ਪਟਰੌਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਲੈ ਕੇ ਚਿੰਤਾ ਜ਼ਰੂਰ ਜਤਾਈ ਹੈ। ਹਾਲਾਂ ਕਿ ਐਕਸਾਈਜ਼ ਡਿਊਟੀ ਘਟਾਉਣ ਦੇ ਸਵਾਲ 'ਤੇ ਉਨ੍ਹਾਂ ਕੁਝ ਨਹੀਂ ਕਿਹਾ।ਦਰਅਸਲ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਬੁਧਵਾਰ ਨੂੰ ਇਹ 65.70 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ।

ਇਹ ਕੱਚੇ ਤੇਲ ਦੀਆਂ ਕੀਮਤਾਂ ਦਾ 30 ਮਹੀਨੇ ਦਾ ਸੱਭ ਤੋਂ ਉਚ ਮੁੱਲ ਹੈ। ਇੰਡੀਅਨ ਬਾਸਕੇਟ ਦੀ ਗੱਲ ਕਰੀਏ ਤਾਂ ਕੱਚੇ ਤੇਲ ਦੀਆਂ ਕੀਮਤਾਂ 61.70 ਡਾਲਰ ਪ੍ਰਤੀ ਬੈਰਲ ਪਹੁੰਚ ਗਈ ਹੈ।ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਇਸ ਵਾਧੇ ਤੋਂ ਤੇਲ ਕੰਪਨੀਆਂ 'ਤੇ ਦਬਾਅ ਪੈ ਰਿਹਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਗੁਜਰਾਤ ਚੋਣਾਂ ਖ਼ਤਮ ਹੋਣ ਤੋਂ ਬਾਅਦ ਕੰਪਨੀਆਂ ਕੀਮਤਾਂ 'ਚ ਕਾਫ਼ੀ ਵਾਧਾ ਕਰ ਸਕਦੀਆਂ ਹਨ।  (ਏਜੰਸੀ)