ਮਨਮੋਹਨ ਸਿੰਘ ਬਾਰੇ ਬੇਬੁਨਿਆਦ ਦੋਸ਼ ਲਗਾ ਕੇ ਮੋਦੀ ਨੇ ਅਪਣੇ ਅਹੁਦੇ ਦੀ ਮਰਿਆਦਾ ਘਟਾਈ : ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਤੋਂ ਕਾਂਗਰਸ ਪਾਰਟੀ ਦੀ ਮਾਫ਼ੀ ਦੀ ਮੰਗ ਮੁੜ ਦੁਹਰਾਉਂਦ

narendra modi

ਨਵੀਂ ਦਿੱਲੀ, 20 ਦਸੰਬਰ (ਸੁਖਰਾਜ ਸਿੰਘ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਤੋਂ ਕਾਂਗਰਸ ਪਾਰਟੀ ਦੀ ਮਾਫ਼ੀ ਦੀ ਮੰਗ ਮੁੜ ਦੁਹਰਾਉਂਦਿਆਂ ਕਿਹਾ ਹੈ ਕਿ ਜੇਕਰ ਸੱਚਮੁੱਚ ਪ੍ਰਧਾਨ ਮੰਤਰੀ ਕੋਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰਨਾਂ ਵਲੋਂ ਰਚੀ ਜਾ ਰਹੀ ਕਿਸੇ ਦੇਸ਼ ਧ੍ਰੋਹ ਦੀ ਸਾਜ਼ਸ਼ ਦੀ ਜਾਣਕਾਰੀ ਸੀ ਵੀ ਤਾਂ ਉਨ੍ਹਾਂ ਨੇ ਇਹ ਸਰਕਾਰੀ ਭੇਤ ਦੇਸ਼ ਦੀਆਂ ਕੌਮੀ ਜਾਂਚ ਏਜੰਸੀਆਂ ਨਾਲ ਸਾਂਝਾ ਕਰਨ ਦੀ ਬਜਾਏ ਜਨਤਕ ਕਰ ਕੇ ਪ੍ਰਧਾਨ ਮੰਤਰੀ ਵਜੋਂ ਸਰਕਾਰੀ ਭੇਤ ਗੁਪਤ ਰੱਖਣ ਦੀ ਚੁੱਕੀ ਸਹੁੰ ਦਾ ਉਲੰਘਣਾ ਕੀਤੀ ਹੈ।
ਅੱਜ ਪਾਰਲੀਮੈਂਟ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਦੇਸ਼ ਦੀਆਂ ਸਨਮਾਨਤ ਸ਼ਖ਼ਸੀਅਤਾਂ ਦੇ ਇਸ ਤਰ੍ਹਾਂ ਦੇ ਬੇਬੁਨਿਆਦ ਦੋਸ਼ ਲਗਾ ਕੇ ਪ੍ਰਧਾਨ ਮੰਤਰੀ ਨੇ ਨਾ ਕੇਵਲ ਅਪਣੇ ਅਹੁਦੇ ਦੀ ਮਰਿਆਦਾ ਹੀ ਭੰਗ ਕੀਤੀ ਹੈ ਸਗੋਂ ਪੂਰੀ ਦੁਨੀਆਂ ਵਿਚ ਦੇਸ਼ ਦੀ ਜਗਹਸਾਈ ਕੀਤੀ ਹੈ।