ਮੋਹਾਲੀ : ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾ ਨੇੜੇ ਐਤਵਾਰ ਰਾਤ ਜ਼ਬਰਦਸਤ ਹਾਦਸਾ ਵਾਪਰਿਆ। ਜਿਸ ਦੌਰਾਨ 2 ਲੜਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵੇਂ ਲੜਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਹਨ ਅਤੇ ਦੋਵੇਂ ਐਤਵਾਰ ਰਾਤ ਨੂੰ ਪਿੰਜੌਰ ਤੋਂ ਏਅਰਪੋਰਟ ਰੋਡ 'ਤੇ ਆ ਰਹੇ ਸਨ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਦੀ ਰਫਤਾਰ ਬਹੁਤ ਤੇਜ਼ ਸੀ। ਜਿਵੇਂ ਹੀ ਇਹ ਲੜਕੇ ਸੋਹਾਣਾ ਗੁਰਦੁਆਰਾ ਸਾਹਿਬ ਨੇੜੇ ਪੁੱਜੇ ਤਾਂ ਕਾਰ ਨੂੰ ਅੱਗ ਲੱਗ ਗਈ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਦੋਵਾਂ ਲੜਕਿਆਂ ਨੂੰ ਕਾਰ 'ਚੋਂ ਬਾਹਰ ਕੱਢਿਆ।
ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੌਕੇ 'ਤੇ ਆ ਕੇ ਅੱਗ ਬੁਝਾਈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਰ 'ਚੋਂ ਪੁਲਿਸ ਨੂੰ ਤਲਵਾਰ ਅਤੇ ਹਾਕੀ ਮਿਲੀ ਹੈ।