ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਦਾ ਅੱਜ ਪੰਜਵਾਂ ਦਿਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਸਰਕਾਰ ਲੱਖਾਂ ਦੀ ਗਿਣਤੀ ਵਿਚ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ਦਾ ਉਪਰਾਲਾ ਨਹੀ ਕੀਤਾ--- ਕੈਂਥ

Today is the fifth day of indefinite strike and symbolic hunger strike against Captain Sarkar

ਚੰਡੀਗੜ: ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿੱਛਲੇ ਕੁਝ ਵਰ੍ਹਿਆਂ ਦੌਰਾਨ  ਕੈਪਟਨ ਸਰਕਾਰ ਵਿਸ਼ੇਸ਼ ਤੌਰ ਲੱਖਾਂ ਦੀ ਗਿਣਤੀ ਵਿਚ ਦਲਿਤ ਵਿਦਿਆਰਥੀਆਂ ਨੂੰ ਕੋਈ ਰਾਹਤ ਦੇਣ ਦਾ ਉਪਰਾਲਾ ਨਹੀ ਕੀਤਾ ਜਿਨਾਂ ਦਾ ਵਿਦਿਅਕ ਭਵਿੱਖ ਇਸ ਸਕੀਮ ਅਧੀਨ ਫ਼ੰਡ ਦੀ ਘਾਟ ਕਾਰਨ ਦਾਅ ਤੇ ਲੱਗਿਆ ਹੋਇਆ ਸੀ।

 

 ਇਥੋਂ ਤਕ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨੇਟ ਵਿਚ ਸ਼ਾਮਿਲ ਤਿੰਨ ਦਲਿਤ ਮੰਤਰੀਆਂ ਨੇ ਵੀ ਇਸ ਸਕੀਮ ਨੂੰ ਲਾਗੂ ਕਰਨ ਵਿਚ ਆ ਰਹੀਆਂ ਊਣਤਾਈਆਂ ਕਾਰਨ ਪ੍ਰੇਸ਼ਾਨ ਹੋ ਰਹੇ ਦਲਿਤ ਵਿਦਿਆਰਥੀਆਂ ਦੀਆਂ ਚਿੰਤਾਵਾਂ ਦੇ ਸੰਬੰਧ ਵਿਚ ਆਵਾਜ਼ ਉਠਾਉਣ ਦੀ ਕੋਈ ਕੋਸ਼ਿਸ਼ ਨਹੀ ਕੀਤੀ। ਸਰਕਾਰ ਵਿਚ ਸਮਾਜਿਕ ਨਿਆ ਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਸਕੀਮ ਦੇ ਫ਼ੰਡ ਲਈ 2016-17 ਦਾ ਉਪਯੋਗਿਤਾ ਸਰਟੀਫਿਕੇਟ ਜਾਰੀ ਕਰਨ ਵਿਚ ਨਾਕਾਮ ਰਹੇ।

ਉਨਾਂ ਕਿਹਾ ਕੈਪਟਨ ਸਰਕਾਰ ਨੂੰ ਸਕੀਮ ਵਿਚ ਭ੍ਰਿਸ਼ਟਾਚਾਰ ਦੇ ਸੰਬੰਧ ਵਿਚ ਇਕ ਸਫੇਦ ਪੱਤਰ (ਵ੍ਹਾਈਟ ਪੇਪਰ) ਜਾਰੀ ਕਰਨਾ ਚਾਹੀਦਾ ਹੈ। ਉਨਾਂ ਨੂੰ ਇਸ ਗੱਲ ਬਾਰੇ ਸਪਸ਼ਟੀਕਰਨ ਵੀ ਦੇਣਾ ਚਾਹੀਦਾ ਹੈ ਕਿ ਆਡਿਟ ਅਧੀਨ ਜਿਹੜੇ ਅਦਾਰੇ ਫ਼ੰਡ ਦੀ ਦੁਰਵਰਤੋਂ ਦੇ ਦੋਸ਼ੀ ਪਾਏ ਗਏ  ਹਨ , ਉਨਾਂ ਵਿਰੁੱਧ ਸਰਕਾਰ ਵਲੋਂ ਕਾਨੂੰਨ ਅਨੁਸਾਰ ਕੋਈ ਕਾਰਵਾਈ ਕਿਉਂ ਨਹੀ ਕੀਤੀ ਗਈ ।  

ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ  ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼  (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 'ਚ ਦਾਖਲਾ ਦੇਣ ਤੋਂ ਸਾਫ ਇਨਕਾਰ ਦੇ ਦੇ ਵਿਰੁੱਧ  ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਪੰਜਵਾਂ ਦਿਨ ਵੀ ਜਾਰੀ ਹੈ ।

ਆਗੂ ਬਲਵੀਰ ਸਿੰਘ ਅਲਾਮਪੁਰ,ਸਤਨਾਮ ਸਿੰਘ ਸਰਪੰਚ ਮੁਲਾਪੂਰ ਗਰੀਬਦਾਸ, ਐਸ ਕੇ ਸੋਨੀ, ਰਾਕੇਸ਼ ਕੁਮਾਰ ਅਟਵਾਲ, ਕੁਲਦੀਪ ਸਿੰਘ, ਅਜਮੇਰ ਕੁਮਾਰ, ਰਵਿੰਦਰ ਕੁਮਾਰ, ਬਲਵਿੰਦਰ ਸਿੰਘ ਕੁੰਭੜਾ, ਚੰਦ ਸਿੰਘ ਭਟੇੜੀ , ਨਾਇਬ ਸਿੰਘ, ਸੁਰਿੰਦਰ ਸਿੰਘ, ਧਰਮ ਸਿੰਘ ਕਲੋੜ , ਰਾਮ ਲਾਲ, , ਸ੍ਰੀ ਗੁਰਸੇਵਕ ਸਿੰਘ ਮਨਮਾਜਰੀ, ਬਲਵਿੰਦਰ ਸਿੰਘ ਆਦਿ ਸ਼ਾਮਲ ਹਨ।.