ਖੇਤੀ ਕਾਨੂੰਨ ਖਿਲਾਫ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਅੰਦੋਲਨ 100ਵੇਂ ਦਿਨ 'ਚ ਦਾਖ਼ਲ
ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।
ਜੰਡਿਆਲਾ ਗੁਰੂ- ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦੂਜੇ ਪਾਸੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਅੰਦੋਲਨ ਅੱਜ 100ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਇਹ ਅੰਦੋਲਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੰਤੋਖ ਸਿੰਘ ਬੁਤਾਲਾ ਦੀ ਅਗਵਾਈ ਹੇਠ ਜਾਰੀ ਹੈ। ਇਸ ਅੰਦੋਲਨ ਅਤੇ ਨਵੇਂ ਸਾਲ ਮੌਕੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।
ਕੜਾਕੇ ਦੀ ਠੰਡ ਵਿਚ ਰੇਲਵੇ ਟਰੈਕ 'ਤੇ ਦਿੱਤੇ ਜਾ ਰਹੇ ਧਰਨੇ 'ਚ ਕਿਸਾਨ, ਨੌਜਵਾਨ ਅਤੇ ਬੀਬੀਆਂ ਸ਼ਾਮਿਲ ਹਨ। ਉਨ੍ਹਾਂ ਨੇ ਇਹ ਨਵਾਂ ਸਾਲ ਕਾਲੇ ਦਿਵਸ ਵਜੋਂ ਮਨਾਉਂਦੇ ਕਿਹਾ ਉਨ੍ਹਾਂ ਵਲੋਂ ਨਵੀਂ ਸਵੇਰ ਅਤੇ ਨਵਾਂ ਸਾਲ ਖੇਤੀ ਕਾਨੂੰਨ ਵਾਪਸ ਕਰਾਉਣ ਤੋਂ ਬਾਅਦ ਹੀ ਮਨਾਇਆ ਜਾਵੇਗਾ।