ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ
ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
Arvind Kejriwal and Bhagwant Mann pay obeisance at Dera Sachkhand Ballan
ਚੰਡੀਗੜ੍ਹ : ਅੱਜ ਸਾਲ 2021 ਦੇ ਅੰਤ ਨਾਲ ਨਵੇਂ ਵਰ੍ਹੇ 2022 ਦਾ ਆਗ਼ਾਜ਼ ਹੋਇਆ ਹੈ।
ਇਸ ਨਵੇਂ ਸਾਲ ਦੀ ਪਹਿਲੀ ਸਵੇਰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਨ੍ਹਾਂ ਨੇ ਸੱਚਖੰਡ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਹਨ ਅਤੇ ਬੀਤੇ ਕੱਲ੍ਹ ਉਨ੍ਹਾਂ ਨੇ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਸੀ। ਅੱਜ ਉਹ ਅੰਮ੍ਰਿਤਸਰ ਵਿਖੇ ਜਾਣਗੇ।