ਕੱਚੇ ਮੁਲਾਜ਼ਮ ਕੱਲ੍ਹ ਮੁੜ ਦੇਣਗੇ ਧਰਨਾ, ਅੰਮ੍ਰਿਤਸਰ ਤੋਂ ਦਿੱਲੀ ਰਾਸ਼ਟਰੀ ਰਾਜਮਾਰਗ ਕੀਤਾ ਜਾਵੇਗਾ ਜਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਵੇਰੇ 9 ਵਜੇ ਤੋਂ ਮੁਲਾਜ਼ਮਾਂ ਵੱਲੋਂ ਧਰਨਾ ਕੀਤਾ ਜਾਵੇਗਾ ਸ਼ੁਰੂ

Raw employees to strike again tomorrow

 

ਚੰਡੀਗੜ੍ਹ - ਭਲਕੇ ਪੰਜਾਬ ਭਰ ਦੇ ਕੱਚੇ ਮੁਲਾਜ਼ਮ, ਠੇਕਾ ਮੁਲਾਜ਼ਮ ਸੰਘਰਸ਼ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਤੋਂ ਦਿੱਲੀ ਰਾਸ਼ਟਰੀ ਰਾਜਮਾਰਗ ਖੰਨਾ ਵਿਖੇ ਧਰਨੇ 'ਤੇ ਬੈਠਣਗੇ। ਵੱਖ ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਆਪਣੇ ਪਰਿਵਾਰਾਂ ਸਮੇਤ ਐਤਵਾਰ ਸਵੇਰੇ 9 ਵਜੇ ਤੋਂ ਧਰਨਾ ਸ਼ੁਰੂ ਕਰਨਗੇ। ਇਹ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਉਹਨਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਹੀਂ ਕੀਤੀ ਹੈ।

ਇਸ ਤੋਂ ਪਹਿਲਾਂ 17 ਦਸੰਬਰ ਨੂੰ ਇਹਨਾਂ ਮੁਲਾਜ਼ਮਾਂ ਨੇ ਰਾਸ਼ਟਰੀ ਰਾਜਮਾਰਗ ਜਾਮ ਕੀਤਾ ਸੀ ਤਾਂ ਰਾਜਪੁਰਾ ਤੋਂ ਲੈ ਕੇ ਜਲੰਧਰ ਤੱਕ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਸੀ। ਕਰੀਬ 28 ਘੰਟੇ ਦੇ ਧਰਨੇ ਮਗਰੋਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ਰਾਹੀਂ ਗੱਲਬਾਤ ਕਰ ਕੇ ਇਹਨਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਾਉਣ ਦਾ ਵਾਅਦਾ ਕਰ ਕੇ ਜਾਮ ਖੁਲਵਾਇਆ ਸੀ ਪਰ ਮੰਗਾਂ ਪੂਰੀਆਂ ਨਾ ਹੋਣ ਕਰਕੇ ਹੁਣ ਮੁੜ ਐਤਵਾਰ ਤੋਂ ਰਾਸ਼ਟਰੀ ਰਾਜ ਮਾਰਗ ਜਾਮ ਕੀਤਾ ਜਾ ਰਿਹਾ ਹੈ।