Punjab News: DSP ਦੀ ਸ਼ੱਕੀ ਹਾਲਤ ਵਿਚ ਮੌਤ; ਨਹਿਰ ਦੇ ਨੇੜਿਉਂ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਉਹੀ ਡੀ.ਐਸ.ਪੀ ਹੈ ਜਿਸ ਨੇ ਪਿੰਡ ਮੰਡ ਨੇੜੇ ਗੋਲੀ ਚਲਾਈ ਸੀ ਅਤੇ ਬਾਅਦ ਵਿਚ ਉਸ ਦਾ ਪਿੰਡ ਵਾਸੀਆਂ ਨਾਲ ਰਾਜ਼ੀਨਾਮਾ ਹੋ ਗਿਆ ਸੀ।

DSP's death under suspicious circumstances

Punjab News: ਜਲੰਧਰ ਵਿਚ ਨਵੇਂ ਸਾਲ ਵਾਲੇ ਦਿਨ ਇਕ ਨਹਿਰ ਨੇੜਿਉਂ ਡੀਐਸਪੀ ਦੀ ਲਾਸ਼ ਮਿਲੀ ਹੈ। ਇਹ ਉਹੀ ਡੀ.ਐਸ.ਪੀ ਹੈ ਜਿਸ ਨੇ ਪਿੰਡ ਮੰਡ ਨੇੜੇ ਗੋਲੀ ਚਲਾਈ ਸੀ ਅਤੇ ਬਾਅਦ ਵਿਚ ਉਸ ਦਾ ਪਿੰਡ ਵਾਸੀਆਂ ਨਾਲ ਰਾਜ਼ੀਨਾਮਾ ਹੋ ਗਿਆ ਸੀ। ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਦਲਬੀਰ ਸਿੰਘ ਦਿਓਲ ਪੀਏਪੀ ਸਿਖਲਾਈ ਕੇਂਦਰ ਵਿਚ ਤਾਇਨਾਤ ਸੀ। ਦਿਓਲ ਨੂੰ ਅਰਜੁਨ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ ਸੀ।

ਡੀਐਸਪੀ ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਕੋਲ ਪਈ ਮਿਲੀ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿਤੀ, ਜਿਸ ਤੋਂ ਬਾਅਦ ਥਾਣਾ-2 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ। ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰਸ ਤੋਂ ਡੀਐਸਪੀ ਦੀ ਪਛਾਣ ਹੋਈ। ਮਾਮਲੇ ਦੀ ਜਾਣਕਾਰੀ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਨੂੰ ਦੇ ਦਿਤੀ ਗਈ ਹੈ। ਮੌਕੇ ਤੋਂ ਮਿਲੇ ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੇਸੀਪੀ ਸੰਦੀਪ ਸ਼ਰਮਾ ਨੇ ਦਸਿਆ ਕਿ ਮੁੱਢਲੀ ਜਾਂਚ ਵਿਚ ਮਾਮਲਾ ਹਾਦਸਾ ਜਾਪਦਾ ਹੈ। ਖਦਸ਼ਾ ਹੈ ਕਿ ਡੀਐਸਪੀ ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿਤੀ। ਜਿਸ ਕਾਰਨ ਉਸ ਦੇ ਸਿਰ ਵਿਚ ਕੋਈ ਚੀਜ਼ ਵੱਜੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਸੰਦੀਪ ਸ਼ਰਮਾ ਨੇ ਦਸਿਆ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।  

ਜ਼ਿਕਰਯੋਗ ਹੈ ਕਿ ਕਰੀਬ 16 ਦਿਨ ਪਹਿਲਾਂ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਪਿੰਡ ਮੰਡ ਵਿਚ ਪਿੰਡ ਵਾਸੀਆਂ ’ਤੇ ਫਾਇਰਿੰਗ ਕੀਤੀ ਸੀ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਪੁਲਿਸ ਨੇ ਇਸ ਮਾਮਲੇ ਵਿਚ ਰਾਜ਼ੀਨਾਮਾ ਕਰਵਾ ਦਿਤਾ ਸੀ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ ਕਿ ਘਟਨਾ ਸਮੇਂ ਡੀਐਸਪੀ ਨਸ਼ੇ ਦੀ ਹਾਲਤ ਵਿਚ ਸੀ। ਪਿੰਡ ਵਾਸੀਆਂ ਨੇ ਦਿਓਲ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀਆਂ ਕੁੱਝ ਫੋਟੋ-ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿਚ ਲੈ ਲਿਆ ਸੀ ਪਰ ਰਾਜ਼ੀਨਾਮੇ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿਤਾ ਗਿਆ।

(For more Punjabi news apart from DSP's death under suspicious circumstances, stay tuned to Rozana Spokesman)