ਅਕਾਲੀ ਵੀ ਖੁਸ਼ ਨਾ ਹੋਏ ਮੋਦੀ ਦੇ ਬਜਟ ਤੋਂ..

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਦੀ ਸਰਕਾਰ ਦਾ ਆਖ਼ਰੀ ਬਜਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਵੀ ਪਸੰਦ ਨਹੀਂ ਆਇਆ। ਇਹ ਪਹਿਲੀ ਵਾਰ ਹੈ ਜਦੋਂ ਅਕਾਲੀ ਦਲ ਨੇ ਅਪਣੀ ਹੀ ...

Prem Singh Chandumajra

ਚੰਡੀਗੜ੍ਹ : ਮੋਦੀ ਸਰਕਾਰ ਦਾ ਆਖ਼ਰੀ ਬਜਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਵੀ ਪਸੰਦ ਨਹੀਂ ਆਇਆ। ਇਹ ਪਹਿਲੀ ਵਾਰ ਹੈ ਜਦੋਂ ਅਕਾਲੀ ਦਲ ਨੇ ਅਪਣੀ ਹੀ ਭਾਈਵਾਲ ਸਰਕਾਰ ਦੇ ਬਜਟ ਉੱਤੇ ਸਵਾਲ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਭਾਵੇਂ ਸਰਕਾਰ ਨੇ ਹਰ ਵਰਗ ਨੂੰ ਰਾਹਤ ਦੇਣ ਦਾ ਦਾਅਵਾ ਕੀਤੀ ਹੈ ਪਰ ਕਿਸਾਨਾਂ ਦੀ ਅਣਦੇਖੀ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਜਿਹੜੀਆਂ ਗੱਲਾਂ ਕੀਤੀਆਂ ਸਨ, ਉਨ੍ਹਾਂ ਦੇ ਮੁਤਾਬਿਕ ਬਜਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਸਰਕਾਰ ਕਿਸਾਨਾਂ ਦੀ ਕਰਜ਼ ਮੁਆਫ਼ੀ ਬਾਰੇ ਵੱਡਾ ਐਲਾਨ ਕਰੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਨੂੰ ਮਿਲ ਕੇ ਸਾਰੇ ਮਸਲੇ ਉਠਾਵਾਂਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਨੂੰ ਪੈਰਾ ਸਿਰ ਕਰਨ ਲਈ ਅਜੇ ਬੜਾ ਕੁਝ ਕਰਨ ਦੀ ਲੋੜ ਹੈ।