ਬਿਕਰਮ ਸਿੰਘ ਮਜੀਠੀਆ ਨੇ ਕਬੂਲ ਕੀਤੀ ਨਵਜੋਤ ਸਿੱਧੂ ਦੀ ਚੁਣੌਤੀ, ਛੱਡਿਆ ਵਿਧਾਨ ਸਭਾ ਹਲਕਾ ਮਜੀਠਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ ਮਜੀਠੀਆ

Bikram Singh Majithia

 

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਨੂੰ ਮਜੀਠਾ ਸੀਟ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਇਕ ਸੀਟ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ, ਜਿਸ ਨੂੰ ਮੈਂ ਸਵੀਕਾਰ ਕਰ ਲਿਆ ਹੈ।

 

ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਅਜ਼ੀਜ਼ਾਂ ਨੂੰ ਕਦੇ ਵੀ ਤਿਆਗਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੈਂ ਅਜਿਹਾ ਸਿਰਫ ਲੋਕਾਂ ਦੇ ਸਨਮਾਨ ਲਈ ਕਰ ਰਿਹਾ ਹਾਂ। ਮੇਰੀ ਪਤਨੀ ਹੁਣ ਮੇਰੇ ਹਲਕੇ ਦੀ ਸੇਵਾ ਕਰੇਗੀ। ਜ਼ਿਕਰਯੋਗ ਹੈ ਕਿ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੀ ਥਾਂ ਮਜੀਠਾ ਤੋਂ ਮਜੀਠੀਆ ਦੀ ਪਤਨੀ ਗੁਨੀਵ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।